Thursday, November 19, 2026

ਮੁਲਾਜ਼ਮ ਏਕਤਾ ਮੰਚ ਵੱਲੋਂ ਸੰਘਰਸ਼ ਦੀ ਚੇਤਾਵਨੀ

ਸੰਗਰੂਰ, 19 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਸਰਕਲ ਸੰਗਰੂਰ ਬਰਨਾਲਾ PPN1908201717ਦੀ ਮੀਟਿੰਗ ਸੁਤੰਤਰ ਭਵਨ ਵਿਚ ਹੋਈ। ਜਿਸ ਦੌਰਾਨ ਪੂਰਨ ਸਿੰਘ ਖਾਈ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਭਖਦੀਆਂ ਮੰਗਾਂ ਤੋਂ ਪਾਸਾ ਵੱਟ ਰਹੀ ਹ,ੈ ਜਿਸ ਕਾਰਨ ਬਿਜਲੀ ਕਾਮਿਆਂ ਨੂੰ ਕਰੋ ਜਾਂ ਮਰੋ ਵਾਲਾ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਫੋਰਮ ਸਰਕਾਰ ਤੇ ਮੈਨੇਜਮੈਂਟ ਨਾਲ ਮਿਲ ਕੇ ਮੁਲਾਜ਼ਮਾਂ ਦਾ ਲਗਾਤਾਰ ਨੁਕਸਾਨ ਕਰਦਾ ਆ ਰਿਹਾ ਹੈ। ਜੇਕਰ ਮੈਨੇਜਮੈਂਟ ਨੇ ਦਸੰਬਰ 2011 ਤੋਂ ਪੇਅ-ਬੈਂਡ ਜਾਰੀ ਨਾ ਕੀਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜਿਸ ਕੜੀ ਤਹਿਤ 24 ਅਗਸਤ ਨੂੰ ਚੇਤਨਾ ਕਨਵੈਨਸ਼ਨ ਸੁਤੰਤਰ ਭਵਨ ਵਿਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ ਇੰਨ ਬਿੰਨ ਲਾਗੂ ਨਾ ਕੀਤਾ ਗਿਆ ਤਾਂ 15 ਸਤੰਬਰ ਨੂੰ ਮੁੱਖ ਦਫਤਰ ਪਟਿਆਲਾ ਦੇ ਤਿੰਨਾਂ ਗੇਟਾਂ ’ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ ਚੱਠਾ, ਜੀਵਨ ਸਿੰਘ, ਜਸਮੇਲ ਸਿੰਘ ਜੱਸੀ, ਮਹਿੰਦਰ ਸਿੰਘ ਭੱਠਲ, ਜਰਨੈਲ ਸਿੰਘ ਚੀਮਾ, ਮਹਿੰਦਰ ਸਿੰਘ ਅਤੇ ਦਵਿੰਦਰ ਸਿੰਘ ਭਾਈ-ਕੀ ਪਿਸ਼ੌਰ ਨੇ ਵੀ ਸੰਬੋਧਨ ਕੀਤਾ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …

Leave a Reply