Friday, November 20, 2026

ਜਨਮ ਦਿਨ ’ਤੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ PPN2008201702ਸਾਹਿਬ ਸੇਵਾ ਸੁਸਾਇਟੀ ਵਲੋਂ ਗੋਰਵ ਕਾਲੜਾ ਦੇ ਜਨਮ ਦਿਨ ’ਤੇ ਉਨਾਂ ਦੇ ਦਫ਼ਤਰ ਵਿਖੇ ਵਾਹਿਗੁਰੂ ਜੀ ਦਾ ਸ਼ੁਕਰਾਣਾ ਅਰਦਾਸ ਸਬੰਧੀ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਅਤੇ ਹਾਜ਼ਰ ਸੰਗਤਾ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ, ਬੀਬੀ ਰੇਣੂ ਕੌਰ, ਪ੍ਰਿਤਪਾਲ ਸਿੰਘ ਪਾਲੀ ਅਤੇ ਅਮਰਜੀਤ ਸਿੰਘ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਸ ਮੌਕੇ ਸ਼ਹਿਰ ਦੇ ਪਤਵੰਤੇ ਸੱਜਣਾਂ ’ਚ ਭਾਈ ਰਾਜਿੰਦਰ ਸਿੰਘ ਸਿੱਧੂ ਕੌਂਸਲਰ, ਹਰਵਿੰਦਰ ਸਿੰਘ ਖਾਲਸਾ, ਅਮਨਦੀਪ ਗੋਸਲ, ਨੈਬਾ ਸਿੰਘ, ਸੁਖਵਿੰਦਰ ਫ਼ਸਟ-ਵੇ, ਅੰਮਿ੍ਰਤ ਜੱਸਲ ਤੋਂ ਇਲਾਵਾ ਸੁਸਾਇਟੀ ਪ੍ਰਧਾਨ ਜਰਨੈਲ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਮੱਕੜ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਕੁਲਦੀਪ ਸਿੰਘ ਪੱਪੂ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ। ਸੁਸਾਇਟੀ ਵਲੋਂ ਗੋਰਵ ਕਾਲੜਾ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।

Check Also

ਇਟਾਵਾ ਘਰਾਣੇ ਦੇ ਵਿਦੁਸ਼ੀ ਸ਼੍ਰੀਮਤੀ ਸ਼ਰਾਬਨੀ ਬਿਸਵਾਸ ਨੇ ਵਿਦਿਆਰਥੀਆਂ ਨੂੰ ਸਿਖਾਏ ਸੰਗੀਤਕ ਗੁਰ

ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਅਤੇ ਪਰਫਾਰਮਿੰਗ …

Leave a Reply