Thursday, June 11, 2026

ਘਰ-ਘਰ ਨੌਕਰੀ ਦਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ `ਚ ਉਦਘਾਟਨ

PPN2108201703
ਬਠਿੰਡਾ, 21 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  21 ਤੋਂ 31 ਅਗਸਤ ਤੱਕ ਚੱਲਣ ਵਾਲੇ ਪੰਜਾਬ ਸਰਕਾਰ ਦੇ ਸਟੇਟ ਦਰਜੇ ਦੇ ਘਰ-ਘਰ ਨੌਕਰੀ ਮੇਲੇ ਦਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿੱਚ ਉਦਘਾਟਨ ਕੀਤਾ ਗਿਆ। ਉਦਘਾਟਨੀ ਸੰਦੇਸ਼ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਮੋਹਨ ਪੌਲ ਸਿੰਘ ਈਸ਼ਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੇ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਸੂਬੇ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦਾ ਅਵਸਰ ਪ੍ਰਦਾਨ ਹੋਵੇਗਾ। ਉਹਨਾਂ ਵਿਦਿਆਰਥੀਆਂ ਅਤੇ ਪਹੁੰਚੀਆਂ ਹੋਈਆਂ ਸਾਰੀਆਂ ਕੰਪਨੀਆਂ ਨੂੰ ਇਸ ਨੌਕਰੀ ਮੇਲੇ ਦੌਰਾਨ ਹਰ ਤਰਾਂ ਦਾ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੀਆਂ ਸੁੱਭ ਇਛਾਵਾਂ ਭੇਜੀਆਂ।ਉਨਾਂ ਦੱਸਿਆ ਕਿ 60 ਮੰਨੀਆਂ ਪ੍ਰਮੰਨੀਆਂ ਕੰਪਨੀਆਂ ਇਸ 10 ਦਿਨਾਂ ਨੌਕਰੀ ਮੇਲੇ ਵਿੱਚ ਹਿੱਸਾ ਲੈ ਰਹੀਆਂ ਹਨ ਜਿੰਨਾਂ ਵਿਚੋਂ 7 ਕੰਪਨੀਆਂ ਵਲੋਂ ਅੱਜ ਯੋਗ ਵਿਦਿਆਰਥੀਆਂ ਨਾਲ ਇੰਟਰਵਿਊ ਤੇ ਦੂਸਰੇ ਟੈਸਟ ਆਦਿ ਲਏ ਗਏ। ਪਹਿਲੇ ਦਿਨ 1200 ਤੋਂ ਵੱਧ ਵਿਦਿਆਰਥੀ ਇਸ ਨੌਕਰੀ ਮੇਲੇ ਵਿੱਚ ਸ਼ਾਮਲ ਹੋਏ।ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਹਰ ਕੰਪਨੀ ਲਈ ਇੱਕ ਵੱਖਰੇ ਕਾਂਊਟਰ ਦਾ ਪ੍ਰਬੰਧ ਕੀਤਾ ਗਿਆ।ਵਿਦਿਆਰਥੀਆਂ ਦੀ ਭਰਤੀ ਦੀ ਪ੍ਰਣਾਲੀ ਕਾਫੀ ਲਿਖਤੀ ਟੈਸਟ, ਗਰੁੱਪ ਡਿਸਕਸ਼ਨ, ਸੈਮੀਨਾਰ, ਇੰਟਰਵਿਊ ਆਦਿ ਨਾਲ ਕੀਤੀ ਗਈ।ਨੌਕਰੀ ਲਈ ਚੁਣੇ ਜਾਣ ਵਾਲੇ ਵਿਦਿਆਰਥੀਆਂ ਨੂੰ ਜਲਦ ਹੀ ਸੰਪਰਕ ਕਰਕੇ ਜਾਣਕਾਰੀ ਦੇ ਦਿੱਤੀ ਜਾਵੇਗੀ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply