Saturday, August 2, 2025
Breaking News

ਡਿਪਟੀ ਕਮਿਸ਼ਨਰ ਨੇ ਸਿੰਘਪੁਰਾ ਮਾਈਨਰ ਅਧੀਨ ਆਉਂਦੇ ਕਿਸਾਨਾਂ ਦੀਆਂ ਨਹਿਰੀ ਪਾਣੀ ਸਬੰਧੀ ਸਮੱਸਿਆਵਾਂ ਸੁਣੀਆਂ 

PPN100711
ਫਾਜਿਲਕਾ,  10 ਜੁਲਾਈ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਵੱਲੋਂ ਸਿੰਘਪੁਰਾ ਮਾਇਨਰ ਨਾਲ ਲਗਦੇ ਕਿਸਾਨਾਂ ਦੀਆਂ ਨਹਿਰੀ ਪਾਣੀ ਸਬੰਧੀ ਮੁਸ਼ਕਲਾਂ ਸੁਨਣ ਲਈ ਸਿੰਘਪੁਰਾ ਮਾਈਨਰ ਦਾ ਦੌਰਾ ਕੀਤਾ ਗਿਆ । ਇਸ ਮੋਕੇ ਉਨ੍ਹਾਂ ਦੇ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ । ਕੁਝ ਪਿੰਡਾਂ ਦੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਮਾਈਨਰ ਦੀਆਂ ਟੇਲਾਂ ਤੱਕ ਪਾਣੀ ਪੁੱਜਦਾ ਕਰਨ ਲਈ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਿੰਚਾਈ ਸਬੰਧੀ ਦਿੱਕਤ ਪੇਸ਼ ਨਾ ਆਵੇ । ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਬਾਗਬਾਨੀ ਅਤੇ ਫਸਲਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਦਿੱਕਤ ਨਹੀ ਆਉਣੀ ਚਾਹੀਦੀ । 

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply