Thursday, June 11, 2026

ਵਿਕਾਸ ਕਾਰਜਾਂ ਦੇ ਫੰਡਾਂ `ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਤ੍ਰਿਪਤ ਰਾਜਿੰਦਰ ਬਾਜਵਾ

PPN2108201713 ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸਨ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਿਲਾ ਪਠਾਨਕੋਟ ਵਿਖੇ ਵਿਸ਼ੇਸ ਤੌਰ `ਤੇ ਪਹੁੰਚੇ ਅਤੇ ਜਿਲਾ ਪਠਾਨਕੋਟ ਵਿੱਖੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ, ਅਮਿਤ ਵਿਜ ਵਿਧਾਇਕ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਭੋਆ, ਵਿਵੇਕ ਸੀਲ ਸੋਨੀ ਐਸ.ਐਸ.ਪੀ ਪਠਾਨਕੋਟ, ਪਾਰਟੀ ਵਰਕਰਾਂ ਅਤੇ ਹੋਰ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ। ਇਸ ਮਗਰੋ ਮਾਨਯੋਗ ਕੈਬਨਿਟ ਮੰਤਰੀ ਨੂੰ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। PPN2108201714
ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਸਭ ਤੋਂ ਪਹਿਲਾ ਪਠਾਨਕੋਟ ਦੇ ਕੌਸਲਰਾਂ, ਪਠਾਨਕੋਟ ਅਤੇ ਭੋਆਂ ਦੇ ਵਿਧਾਇਕਾਂ ਸਾਹਿਤ ਹੋਰ ਪਾਰਟੀ ਵਰਕਰਾਂ ਨਾਲ ਇਕ ਵਿਸ਼ੇਸ ਮੀਟਿੰਗ ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਮੀਟਿੰਗ ਹਾਲ ਵਿਖੇ ਕੀਤੀ ਅਤੇ ਜਿਲਾ ਪਠਾਨਕੋਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਇਸ ਤੋਂ ਬਾਅਦ ਉਨਾਂ ਜਿਲਾ ਪਠਾਨਕੋਟ ਦੇ ਤਿੰਨੋਂ ਵਿਧਾਨ ਸਭਾ ਖੇਤਰਾਂ ਦੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਜਿਲਾ ਪਠਾਨਕੋਟ ਦਾ ਵਿਕਾਸ ਦੇ ਲਈ ਕਿਸੇ ਤਰਾ ਦੇ ਫੰਡਾਂ ਦੀ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਅਗਰ ਕਿਸੇ ਵਿਅਕਤੀ ਜਾ ਵਰਕਰ ਨੂੰ ਕਿਸੇ ਵੀ ਤਰਾ ਦੀ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨਾਂ ਨੂੰ ਲਿਖਿਤ ਰੂਪ ਵਿੱਚ ਸਿਕਾਇਤ ਦੇ ਸਕਦਾ ਹੈ ਅਤੇ ਇਸ ਦੇ ਨਾਲ ਹੀ ਉਨਾਂ ਨੂੰ ਟੈਲੀਫੋਨ ਤੇ ਵੀ ਆਪਣੀ ਸਮੱਸਿਆ ਦੱਸ ਸਕਦਾ ਹੈ।ਉਨਾਂ ਕਿਹਾ ਕਿ ਪਹਿਲ ਦੇ ਆਧਾਰ `ਤੇ ਜਨਤਾ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ।
ਇਸ ਤੋਂ ਮਗਰੋਂ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਜਿਲਾ ਪਠਾਨਕੋਟ ਦੇ ਵੱਖ-ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਅਤੇ ਜਿਲਾ ਪਠਾਨਕੋਟ ਦੇ ਵਿਕਾਸ ਦੇ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ।ਉਨਾਂ ਕਿਹਾ ਕਿ ਸਾਰੇ ਸਰਕਾਰੀ ਦਫਤਰਾਂ ਵਿੱਚ ਬੈਠੇ ਅਧਿਕਾਰੀਆਂ ਦੀ ਜਿਮੇਦਾਰੀ ਬਣਦੀ ਹੈ ਕਿ ਉਹ ਇਮਾਨਦਾਰੀ ਅਤੇ ਲਗਨ ਦੇ ਨਾਲ ਆਪਣੀ ਡਿਊਟੀ ਨਿਭਾਉਂਣ।ਉਨਾਂ ਕਿਹਾ ਕਿ ਪਾਰਟੀ ਨੇ ਸੱਤਾ ਵਿੱਚ ਆਉਂਣ ਤੋਂ ਪਹਿਲਾ ਜੋ ਵੀ ਜਨਤਾ ਨਾਲ ਵਾਅਦੇ ਕੀਤੇ ਸੀ ਉਨਾਂ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨਾਂ ਦੇ ਦਫਤਰਾਂ ਵਿੱਚ ਕੰਮ-ਕਾਜ ਦੇ ਲਈ ਆਉਂਣ ਵਾਲੇ ਲੋਕਾਂ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇ। ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਂਣ ਦੇ ਲਈ ਵਾਰ ਵਾਰ ਦਫਤਰਾਂ ਦੇ ਚੱਕਰ ਨਾ ਲਗਾਉਂਣੇ ਪੈਣ।ਉਨਾਂ ਕਿਹਾ ਕਿ ਜਿਲੇ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ। ਜਿਲਾ ਪਠਾਨਕੋਟ ਵਿਖੇ ਚਲ ਰਹੇ ਪਖਾਨੇ ਬਣਾਉਂਣ ਦੇ ਕਾਰਜ ਨੂੰ ਹੋਰ ਤੇਜੀ ਨਾਲ ਸਮਾਪਤ ਕਰਨ ਸਬੰਧੀ ਹਦਾਇਤਾਂ ਦਿੰਦਿਆਂ ਕਿਹਾ ਕਿ ਜੋ ਪਖਾਨੇ ਬਣ ਚੁੱਕੇ ਹਨ ਅਤੇ ਜਿਲਾ ਪਠਾਨਕੋਟ ਦੇ ਜਿਨਾਂ ਪਿੰਡਾਂ ਨੂੰ ਓ.ਡੀ.ਐਫ ਘੋਸਿਤ ਕੀਤਾ ਗਿਆ ਹੈ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਨਿਗਰਾਨੀ ਵਿੱਚ ਉਨਾਂ ਪਿੰਡਾਂ ਦੀ ਚੈਕਿੰਗ ਕੀਤੀ ਜਾਵੇਗੀ।ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦੀ ਕਵਾਲਿਟੀ ਉੱਤਮ ਹੋਣੀ ਚਾਹੀਦੀ ਹੈ, ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਕੜੇ ਆਦੇਸ਼ ਹਨ ਕਿ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮਾਂ ਦੇ ਲਈ ਆਉਂਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇ ਅਤੇ ਉਨਾਂ ਦੇ ਕਾਰਜ ਵੀ ਪਹਿਲ ਦੇ ਆਧਾਰ ਤੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਖੇ ਕਿਸੇ ਪ੍ਰਕਾਰ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨਾਂ ਪਠਾਨਕੋਟ ਦੇ ਲੋਕਾਂ ਨੂੰ ਕਿਹਾ ਕਿ ਅਗਰ ਕਿਸੇ ਕੰਮ ਦੇ ਬਦਲੇ ਕੋਈ ਵੀ ਆਪ ਤੋਂ ਪੈਸਿਆਂ ਦੀ ਮੰਗ ਕਰਦਾ ਹੈ ਜਾਂ ਫਿਰ ਉਸ ਵਿਅਕਤੀ ਦਾ ਕੰਮ ਨਹੀਂ ਕਰਦਾ ਹੈ ਤਾਂ ਉਨਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਨਿਧੀ ਕਲੋਤਰਾ ਐਸ.ਡੀ.ਐਮ ਪਠਾਨਕੋਟ, ਅਨਿਲ ਵਿਜ ਪ੍ਰਧਾਨ ਜਿਲਾ ਕਾਂਗਰਸ, ਠਾਕੁਰ ਅਮਿਤ ਮੰਟੂ ਕਾਂਗਰਸੀ ਆਗੂ, ਵਿਨੈ ਮਹਾਜਨ, ਪੰਨਾ ਲਾਲ ਭਾਟੀਆ, ਰੋਹਿਤ ਕੋਹਲੀ, ਵਿਭੂਤੀ ਸਰਮਾ, ਸਸੀ ਰਾਣਾ, ਸਾਲੂ ਭੱਟੀ, ਰਾਮਸ਼ ਕੁੱਕ, ਰਾਕੇਸ ਬੱਬਲੀ, ਚਰਨਜੀਤ ਸਿੰਘ ਹੈਪੀ ਅਤੇ ਹੋਰ ਕਾਂਗਰਸੀ ਕੌਸਲਰ ਅਤੇ ਵਰਕਰ ਹਾਜ਼ਰ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply