Monday, May 20, 2024

ਆਮਦਨ ਵਿਚ ਵਾਧੇ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਬਾਗਬਾਨੀ ਦਾ ਕਿੱਤਾ ਅਪਣਾਉਣ – ਬਰਾੜ

PPN100712
ਫਾਜਿਲਕਾ,  10  ਜੁਲਾਈ (ਵਿਨੀਤ ਅਰੋੜਾ) – ਫਸਲੀ ਵਿਭਿੰਨਤਾ ਅਤੇ ਵੱਧ ਆਮਦਨ ਲੈਣ ਲਈ ਕਿਸਾਨਾਂ ਨੂੰ ਬਾਗਬਾਨੀ ਅਤੇ ਖੇਤੀ ਅਧਾਰਤ ਸਹਾਇਕ ਧੰਦਿਆਂ ਨੂੰ ਅਪਣਾਉਣਾ ਚਾਹੀਦਾ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਸਿਟਰਸ ਅਸਟੇਟ ਟਾਹਲੀ ਵਾਲਾ ਜੱਟਾਂ ਵਿਖੇ ਇਲਾਕੇ ਦੇ ਅਗਾਂਹ ਵਧੂ ਤੇ ਬਾਗਬਾਨੀ ਦਾ ਕਿੱਤਾ ਅਪਣਾਉਣ ਵਾਲੇ ਕਿਸਾਨਾਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ । ਇਸ ਮੋਕੇ ਡਾ. ਜਗਨੰਦਨ ਸਿੰਘ ਬਰਾੜ ਡਿਪਟੀ ਡਾਇਰੈਕਟਰ ਬਾਗਬਾਨੀ ਅਬੋਹਰ ਵੀ ਹਾਜਰ ਸਨ ।  ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਇਲਾਕੇ ਦੇ ਕਿਸਾਨਾਂ ਵੱਲੋਂ ਵਿਖਾਈ ਗਈ ਵਿਸ਼ੇਸ਼ ਰੁਚੀ ਅਤੇ ਬਾਗਬਾਨੀ ਵਿਭਾਗ ਦੇ ਮਾਰਗ ਦਰਸਨ ਕਾਰਨ ਫਾਜ਼ਿਲਕਾ ਜਿਲ੍ਹੇ ਦੇ ਕਿਸਾਨਾਂ ਨੇ ਬਾਗਬਾਨੀ ਦੇ ਖੇਤਰ ਵਿਚ ਜਿੱਥੇ ਰਾਸ਼ਟਰੀ ਪੱਧਰ ਤੇ ਨਾਮਨਾ ਖੱਟਿਆ ਹੈ ਉਥੇ ਹੀ ਉਨ੍ਹਾਂ ਨੇ ਬਾਗਬਾਨੀ ਦਾ ਕਿੱਤਾ ਅਪਣਾ ਕੇ ਆਪਣੀ ਆਮਦਨ ਵਿਚ ਵੀ ਚੋਖਾ ਵਾਧਾ ਕੀਤਾ ਹੈ । ਉਨ੍ਹਾਂ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਿਟਰਸ ਅਸਟੇਟ ਟਾਹਲੀ ਵਾਲਾ ਜੱਟਾ ਦੇ ਵਿਗਿਆਨੀਆਂ ਦਾ ਵੀ ਵੱਡਾ ਯੋਗਦਾਨ ਹੈ । ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਬਾਗਬਾਨੀ ਮਾਹਿਰਾਂ ਦੀ ਰਾਇ ਅਨੁਸਾਰ ਇਸ ਖੇਤਰ ਵਿਚ ਨਵੀਆਂ ਤਕਨੀਕਾਂ ਅਪਣਾਉਣ । ਉਨ੍ਹਾਂ ਇਸ ਮੋਕੇ ਕੌਮੀ ਬਾਗਬਾਨੀ ਮਿਸ਼ਨ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀ ਸੰਦਾਂ, ਸਬਸਿਡੀਆਂ ਅਤੇ ਸਿਟਰਸ ਅਸਟੇਟ ਟਾਹਲੀ ਵਾਲਾ ਜੱਟਾ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਲਈ ਕਿਰਾਏ ਤੇ ਦਿੱਤੀ ਜਾ ਰਹੀ ਮਸ਼ੀਨਰੀ ਆਦਿ ਬਾਰੇ ਵੀ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਕੌਮੀ ਬਾਗਬਾਨੀ ਮਿਸ਼ਨ ਤਹਿਤ ਮਿਲਦਿਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ । 
ਇਸ ਮੋਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਜਗਨੰਦਨ ਸਿੰਘ ਬਰਾੜ ਨੇ ਦੱਸਿਆ ਕਿ ਸਿਟਰਸ ਅਸਟੇਟ ਟਾਹਲੀ ਵਾਲਾ ਜੱਟਾ ਵਿਖੇ ਹੁਣ ਤੱਕ 1119 ਕਿਸਾਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ 3695 ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਂਦਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਕੇਂਦਰ ਨੂੰ ਕਿਸਾਨਾਂ ਨੂੰ ਕਿਰਾਏ ਤੇ ਦਿੱਤੇ ਗਏ ਖੇਤੀ ਸੰਦਾਂ ਤੋਂ 7 ਲੱਖ 75 ਹਜਾਰ ਰੁਪਏ ਦੇ ਕਰੀਬ ਆਮਦਨ ਹੋਈ ਹੈ । ਇਸ ਮੋਕੇ ਅਸਟੇਟ ਦੇ ਸਮੂਹ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ- ਚੇਅਰਮੈਨ ਸਿਟਰਸ ਅਸਟੇਟ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਨਵੇਂ ਸ਼ੈਡ ਦੇ ਨਿਰਮਾਣ, ਸੰਦਾਂ ਦੇ ਰੱਖ ਰਖਾਵ, ਸੰਦ ਧੋਣ ਦੇ ਸਰਵਿਸ ਸਟੇਸ਼ਨ ਦੇ ਨਿਰਮਾਣ, ਨਵੀਂ ਮਸ਼ੀਨਰੀ ਦੀ ਖਰੀਦ, ਮੀਟਿੰਗ ਹਾਲ ਲਈ ਸਮਾਨ ਦੀ ਖਰੀਦ ਆਦਿ ਸਬੰਧੀ ਵਿਚਾਰ ਚਰਚਾ ਕੀਤੀ ਗਈ ਜਿਸਨੂੰ ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਨਗੀ ਦਿੱਤੀ ਗਈ । ਇਸ ਮੀਟਿੰਗ ਵਿਚ ਜਿਲ੍ਹਾ ਮੰਡੀ ਅਫਸਰ ਸ. ਮਨਜੀਤ ਸਿੰਘ ਸੰਧੂ, ਸ.ਸੁਖਜਿੰਦਰ ਸਿੰਘ ਐਚ.ਡੀ.a., ਸ੍ਰੀ ਅੰਕੁਸ਼ ਚੌਧਰੀ, ਕਿਸਾਨ ਸ. ਗੁਰਉਪਦੇਸ ਸਿੰਘ, ਸ੍ਰੀ ਰਣਧੀਰ ਸਿੰਘ, ਸ੍ਰੀ ਛਿੰਦਰ ਪਾਲ ਸਿੰਘ, ਸ੍ਰੀ ਸੁਖਜਿੰਦਰ ਸਿੰਘ, ਸ੍ਰੀ ਗੁਰਜੀਤ ਸਿੰਘ, ਸ੍ਰੀ ਬੀਰਇੰਦਰ ਸਿੰਘ, ਸ੍ਰੀ ਸੁਖਵੰਤ ਸਿੰਘ, ਸ੍ਰੀ ਵਿਨੋਦ ਕੁਮਾਰ ਜਿਆਣੀ ਸਮੇਤ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ । 

Check Also

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ …

Leave a Reply