ਸੰਗਰੂਰ, 21 ਅਗਸਤ (ਪੰਜਾਬ ਪੋਸਟ- ਪਵੀਨ ਗਰਗ, ਮਹੇਸ਼ ਜਿੰਦਲ) ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਮੌਕੇ ਆਮ ਆਦਮੀ ਪਾਰਟੀ ਵੀ ਆਪਣੀ ਹਾਜ਼ਰੀ ਲਵਾਉਣ ਵਿਚ ਪਿੱਛੇ ਨਹੀਂ ਰਹੀ।ਹਲਕਾ ਸੁਨਾਮ ਦੇ ਵਿਧਾਇਕ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨ ਅਰੋੜਾ ਨੇ ਸਾਥੀਆਂ ਸਣੇ ਸੰਤ ਲੌਂਗੋਵਾਲ ਜੀ ਦੇ ਸੇਵਾ ਸਥਾਨ ਗੁਰਦੁਆਰਾ ਕੈਬੋਵਾਲ ਸਾਹਿਬ ਵਿਖੇ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ।ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਬੜੀ ਬਦਕਿਸਮਤੀ ਦੀ ਗੱਲ ਹੈ ਕਿ ਸਮੇਂ ਦੀਆਂ ਸਰਕਾਰਾਂ ਅਤੇ ਰਾਜਨੀਤਿਕ ਪਾਰਟੀਆਂ ਸੰਤ ਹਰਚੰਦ ਸਿੰਘ ਲੌਗੋਵਾਲ ਦਾ ਸੁਨਹਿਰੀ ਵਿਰਸਾ ਸਾਂਭਣ ਵਿਚ ਅਸਫਲ ਰਹੀਆਂ ਅਤੇ ਅਜਿਹੀ ਮਹਾਨ ਸ਼ਖਸੀਅਤ ਦੀ ਯਾਦ ਨੂੰ ਸਿਰਫ 20 ਅਗਸਤ ਨੂੰ ਲੌਗੋਵਾਲ ਦੀਆਂ ਸੜਕਾਂ `ਤੇ ਪਾਣੀ ਛਿੜਕਣ ਤੱਕ ਅਤੇ ਇਕ ਦੂਜੇ ਖਿਲਾਫ ਦੂਸ਼ਣਬਾਜ਼ੀਆਂ ਕਰਨ ਤੇ ਆਪਣੀਆਂ ਨਾਕਾਮੀਆਂ ਨੂੰ ਇਕ ਦੂਜੇ ਦੇ ਸਿਰ ਮੜਨ ਤੱਕ ਹੀ ਸੀਮਤ ਰੱਖਿਆ ਜਾਂਦਾ ਹੈ, ਜਦਕਿ ਕਸਬਾ ਲੌਂਗੋਵਾਲ ਡਰੇਨ ਦਾ ਪੁਲ, ਬੱਸ ਸਟੈਂਡ, ਲੜਕੀਆਂ ਦਾ ਕਾਲਜ ਮੁੱਢਲੇ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਤੋਂ ਸੱਖਣਾ ਹੈ।ਗੁਰਦੁਆਰਾ ਸਾਹਿਬ ਦੇ ਸਮਾਗਮ ਵਿਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ, ਬੀਬੀ ਸੁਰਜੀਤ ਕੌਰ ਬਰਨਾਲਾ, ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਗੋਵਾਲ, ਬੀਬੀ ਡਾ. ਇੰਦਰਜੀਤ ਕੌਰ ਪ੍ਰਧਾਨ ਆਲ ਇੰਡੀਆ ਪਿੰਗਲਵਾੜਾ ਆਦਿ ਨੇ ਵੀ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਬੰਧਕ ਭਾਈ ਬਲਵਿੰਦਰ ਸਿੰਘ ਕੈਬੋਵਾਲ ਨੇ ਦੱਸਿਆ ਕਿ ਇਸ ਮੌਕੇ 15 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media