ਅੰਮ੍ਰਿਤਸਰ, 10 ਜੁਲਾਈ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਮਾਜ ਵਿਗਿਆਨ ਵਿਸ਼ੇ ‘ਤੇ 21-ਦਿਨਾ ਰਿਫਰੈਸ਼ਰ ਕੋਰਸ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਅੱਜ ਇਥੇ ਸ਼ੁਰੂ ਹੋ ਗਿਆ। ਇਸ ਵਿਚ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਅਧਿਆਪਕ ਭਾਗ ਲੈ ਰਹੇ ਹਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੂ.ਜੀ.ਸੀ. ਅਕਾਦਮਿਕ ਸਟਾਫ ਕਾਲਜ ਦੇ ਡਾਇਰੈਕਟਰ, ਪ੍ਰੋ. ਬਲਵਿੰਦਰ ਸਿੰਘ ਟਿਵਾਣਾ ਇਸ ਮੌਕੇ ਮੁੱਖ ਮਹਿਮਾਨ ਸਨ। ਕੋਰਸ ਕੋ-ਆਰਡੀਨੇਟਰ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਸਕੂਲ ਆਫ ਸੋਸ਼ਲ ਸਾਇੰਸ ਦੇ ਮੁਖੀ, ਪ੍ਰੋ. ਜਗਰੂਪ ਸਿੰਘ ਸੇਖੋਂ ਨੇ ਕੋਰਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਕਾਦਮਿਕ ਸਟਾਫ ਕਾਲਜ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਆਪਣੇ ਵਿਚਾਰ ਪੇਸ ਕਰਦਿਆਂ ਪ੍ਰੋ. ਬਲਵਿੰਦਰ ਸਿੰਘ ਨੇ ਕਿਹਾ ਕਿ ਆਧੁਨਿਕ ਯੁਗ ਵਿਚ ਸਮਾਜ ਵਿਗਿਆਨ ਵਿਸ਼ੇ ਬਹੁਤ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਮਨੁੱਖੀ ਕਦਰਾਂ ਕੀਮਤਾਂ ਬਾਰੇ ਗਿਆਨ ਪੈਦਾ ਕਰਨ ਲਈ ਸਮਾਜ ਵਿਗਿਆਨ ਵਿਸ਼ੇ ਤਕ ਡਾਕਟਰ, ਇੰਜੀਨੀਅਰ ਅਤੇ ਵਿਗਿਆਨੀਆਂ ਤਕ ਪਹੁੰਚ ਕੀਤੀ ਜਾਵੇ।
ਇਸ ਤੋਂ ਪਹਿਲਾਂ ਪ੍ਰੋ. ਨਾਗਪਾਲ ਨੇ ਦੱਸਿਆ ਕਿ ਇਸ ਰਿਫਰੈਸ਼ਰ ਕੋਰਸ ਵਿਚ ਵਿਦਵਾਨਾਂ ਵਲੋਂ ਸਮਾਜ ਵਿਗਿਆਨ ਸਬੰਧੀ ਗਿਆਨ ਭਰਪੂਰ ਲੈਕਚਰ ਦਿੱਤੇ ਜਾਣਗੇ। ਉਨ੍ਹਾਂ ਇਸ ਵਿਸ਼ੇ ਬਾਰੇ ਹੋਰ ਜਾਗਰੂਕਤਾ ਲਿਆਉਣ ਦੇ ਯਤਨ ਕਰਨ ਲਈ ਕਿਹਾ ਕਿਉਂਕਿ ਸਮਾਜਿਕ ਕਦਰਾਂ-ਕੀਮਤਾਂ ਵਿਚ ਨਿਘਾਰ ਆ ਰਿਹਾ ਹੈ। ਕੋਰਸ ਕੋ-ਆਰਡੀਨੇਟਰ, ਪ੍ਰੋ. ਸੇਖੋਂ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕੋਰਸ ਕਰਨ ਆਏ ਅਧਿਆਪਕਾਂ ਨੂੰ ਕਿਹਾ ਕਿ ਕੋਰਸ ਦੌਰਾਨ ਪ੍ਰਾਪਤ ਹੋਣ ਵਾਲੇ ਗਿਆਨ ਨੂੰ ਉਹ ਆਪਣੇ ਵਿਦਿਆਰਥੀਆਂ, ਸਹਿਯੋਗੀਆਂ ਅਤੇ ਪੂਰੇ ਸਮਾਜ ਨਾਲ ਸਾਂਝਾ ਕਰਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …