ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ `ਚ ਉਕਤਲ ਐਕਸਪ੍ਰੈਸ
ਦੇ ਪਟੜੀ ਤੋਂ ਉਤਰਨ `ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਦਸਿਆ ਕਿ ਸਥਿਤੀ ਦਾ ਨਿਰੀਖਣ ਬਹੁਤ ਹੀ ਧਿਆਨ ਨਾਲ ਕੀਤਾ ਜਾ ਰਿਹਾ ਹੈ ਅਤੇ ਰੇਲਵੇ ਮੰਤਰਾਲੇ ਤੇ ਉੱਤਰ ਪ੍ਰਦੇਸ਼ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਮੁਜ਼ਫਰਨਗਰ ਵਿਚ ਉਤਕਲ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ `ਤੇ ਬਹੁਤ ਦੁਖੀ ਹਾਂ।ਮੇਰੇ ਵਿਚਾਰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ।ਮੈਂ ਜ਼ਖ਼ਮੀਆਂ ਦੇ ਛੇਤੀ ਰਾਜ਼ੀ ਹੋਣ ਦੀ ਕਾਮਨਾ ਕਰਦਾ ਹਾਂ।ਰੇਲਵੇ ਮੰਤਰਾਲਾ ਸਥਿਤੀ ਦਾ ਨਿਰੀਖਣ ਬਹੁਤ ਧਿਆਨ ਨਾਲ ਕਰ ਰਿਹਾ ਹੈ।ਰੇਲਵੇ ਮੰਤਰਾਲੇ ਅਤੇ ਉਤਰ ਪ੍ਰਦੇਸ਼ ਸਰਕਾਰ ਰੇਲ ਦੇ ਪਟੜੀ ਤੋਂ ਉਤਰਨ ਦੇ ਮੱਦੇਨਜ਼ਰ ਹਰ ਸੰਭਵ ਕੋਸ਼ਿਸ਼਼ ਕਰ ਰਹੇ ਹਨ ਅਤੇ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾ ਰਹੇ ਹਨ।”
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media