ਨਵੀਂ ਦਿੱਲੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਛੱਡੋ ਲਹਿਰ ਦੀ 75ਵੀਂ ਵਰ੍ਹੇਗੰਢ ਦੇ ਮੌਕੇ `ਤੇ ਸਮੁੱਚੇ ਭਾਰਤ ਨੇ “ਸੰਕਲਪ ਸੇ ਸਿੱਧੀ”
ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਇਸ ਪ੍ਰੋਗਰਾਮ ਨੂੰ 578 ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ 29 ਭਾਰਤੀ ਖੇਤੀਬਾੜੀ ਖੋਜ ਕੌਂਸਲ ਤੇ ਸੰਸਥਾਨਾਂ/ਰਾਜ ਖੇਤੀਬਾੜੀ ਯੂਨੀਵਰਸਿਟੀ ਅਤੇ 52 ਆਤਮਾ ਸੰਸਥਾਵਾਂ ਆਯੋਜਿਤ ਕਰਨ ਦੀ ਯੋਜਨਾ ਬਣਾਈ ਗਈ ਹੈ।29 ਅਗਸਤ 2017 ਤੱਕ 18 ਪ੍ਰਦੇਸ਼ਾਂ ਵਿੱਚ ਜਿਨ੍ਹਾਂ ਵਿੱਚ ਪੰਜਾਬ,ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਮੇਘਾਲਿਆ, ਬਿਹਾਰ, ਅੰਡੇਮਾਨ ਅਤੇ ਨਿਕੋਬਾਰ, ਉੜੀਸਾ, ਤਾਮਿਲਨਾਡੂ, ਤਿਲੰਗਾਨਾ, ਕੇਰਲ, ਮੱਧ ਪ੍ਰਦੇਸ਼, ਛਤੀਸਗੜ੍ਹ, ਨਾਗਾਲੈਂਡ, ਮਣੀਪੁਰ, ਮਹਾਰਾਸ਼ਟਰ ਅਤੇ ਗੁਜਰਾਤ ਰਾਜਾਂ ਦੀਆਂ 32 ਥਾਵਾਂ `ਤੇ ਇਹ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਫਿਲਮਾਂ ਰਾਹੀਂ ਮਾਣਯੋਗ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦੇ ਸੰਦੇਸ਼ ਦੇ ਨਾਲ-ਨਾਲ “ਸੰਕਲਪ ਸੇ ਸਿੱਧੀ” ਤੱਕ ਦੀ ਸਹੁੰ, ਖੇਤੀਬਾੜੀ ਮਾਹਿਰਾਂ ਦੇ ਲੈਕਚਰ ਅਤੇ ਮੁੱਖ ਮਹਿਮਾਨ ਵੱਲੋਂ ਵੀ ਸੰਬੋਧਨ ਕੀਤਾ ਜਾ ਰਿਹਾ ਹੈ।ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਸੰਸਥਾਵਾਂ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਵੱਖ-ਵੱਖ ਸਰਗਰਮੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਮੌਕੇ `ਤੇ ਦੇਸ਼ ਭਗਤੀ ਦੀ ਇੱਕ ਫਿਲਮ ਹਿੱਸਾ ਲੈਣ ਵਾਲਿਆਂ ਨੂੰ ਉਤਸ਼ਾਹਿਤ ਕਰਨ ਲਈ ਦਿਖਾਈ ਜਾ ਰਹੀ ਹੈ।ਇਨ੍ਹਾਂ ਪ੍ਰੋਗਰਾਮਾਂ ਵਿੱਚ 33 ਮੰਤਰੀਆਂ/ ਸਾਂਸਦਾਂ/ ਵਿਧਾਇਕਾਂ ਨੇ ਹੁਣ ਤੱਕ ਹਿੱਸਾ ਲਿਆ ਹੈ।ਤਕਰੀਬਨ 129 ਅਤਿ ਮਹੱਤਵਪੂਰਨ ਵਿਅਕਤੀਆਂ ਹੋਰ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੇ ਵੀ ਇਸ ਮੌਕੇ ਹਾਜ਼ਰੀ ਭਰੀ।ਇਨ੍ਹਾਂ ਪ੍ਰੋਗਰਾਮਾਂ ਵਿੱਚ ਬਹੁਤੀ ਗਿਣਤੀ ਵਿੱਚ ਕਿਸਾਨਾਂ ,ਪ੍ਰਸਾਰ ਅਤੇ ਸਮਾਜਿਕ ਕਾਰਜਕਰਤਾਵਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਸਮੁੱਚੇ ਭਾਰਤ ਵਿੱਚ ਦੂਰਦਰਸ਼ਨ ਅਤੇ ਹੋਰ ਚੈਨਲ ਵੀ ਇਸ ਸੰਦੇਸ਼ ਦੇ ਪ੍ਰਸਾਰਣ ਦਾ ਸੁਚੱਜਾ ਕੰਮ ਕਰ ਰਹੇ ਹਨ।ਸਾਰੇ ਭਾਗੀਦਾਰ ਬਹੁਤ ਹੀ ਉਤਸ਼ਹਿਤ ਅਤੇ ਆਪਣੇ ਮਨੋਂ ਭਾਰਤ ਨੂੰ ਅੱਗੇ ਲੈ ਜਾਣ ਦੀ ਕਸਮ ਲੈ ਰਹੇ ਹਨ।
ਨਿਊ ਇੰਡੀਆ ਮੰਥਨ ਪ੍ਰੋਗਰਾਮ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ/ ਭਾਰਤੀ ਖੇਤੀਬਾੜੀ ਖੋਜ ਕੌਂਸਲ ਸੰਸਥਾਨਾਂ, ਰਾਜ ਖੇਤੀਬਾੜੀ ਯੂਨੀਵਰਸਿਟੀਆਂ/ ਖੇਤੀ ਟੈਕਨੌਲੋਜੀ ਪ੍ਰਬੰਧਨ ਏਜੰਸੀਆਂ-ਆਤਮਾ () ਵੱਲੋਂ ਉੰਨੇ ਹੀ ਜੋਸ਼ ਅਤੇ ਸਮਰਪਣ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media