ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਬਾਰੇ 25
ਅਗਸਤ ਨੂੰ ਸੀ.ਬੀ.ਆਈ ਅਦਾਲਤ ਵਲੋ ਆਉਣ ਵਾਲੇ ਫੈਸਲੇ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਲਈ ਸਾਰੇ ਉਚਿਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਾਜ਼ੁਕ ਇਲਾਕਿਆਂ `ਚੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਮਾਲਵਾ ਇਲਾਕੇ ਖਾਸ ਕਰਕੇ ਬਠਿੰਡਾ ਵਿਚ ਡੇਰਾ ਸਮਰਥਕ ਵੱਡੀ ਤਾਦਾਦ ਵਿੱਚ ਹਨ।ਇਸ ਕਰਕੇ ਪੁਲਿਸ ਸੁਰਖਿਆ ਨੂੰ ਲੈ ਕੇ ਕਿਸੇ ਵੀ ਕਿਸਮ ਦੀ ਕਮੀ ਨਹੀਂ ਛੱਡਣਾ ਚਾਹੁੰਦੀ।ਇਸ ਸੰਬੰਧ ਵਿੱਚ ਅੱਜ ਡੀ.ਜੀ.ਪੀ ਸੁਰੇਸ਼ ਅਰੋੜਾ ਬਠਿੰਡਾ ਪਹੁੰਚੇ, ਜਿਥੇ ਉਹਨਾਂ ਨੇ ਸੁਰੱਖਿਆ ਦੇ ਪੁੱਖਤਾ ਇੰਤਜਾਮਾ ਸੰਬੰਧੀ ਪੁਲਸ ਅਧਿਕਾਰੀਆ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਵੱਖ-ਵੱਖ ਜਿਲ੍ਹਿਆਂ ਦੇ ਅਫਸਰ ਮੌਜੂਦ ਸਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ ਨੇ ਦੱਸਿਆ ਕਿ ਪੰਜਾਬ ਪੁਲਿਸ 25 ਅਗਸਤ ਨੂੰ ਲੈ ਕੇ ਪੂਰੀ ਤਰਾਂ ਨਾਲ ਤਿਆਰ ਹੈ।ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਪੈਰਾ ਮਿਲਟਰੀ ਫੋਰਸਾਂ ਨੂੰ ਵੀ ਪੂਰੇ ਪੰਜਾਬ ਅੰਦਰ ਤਾਇਨਾਤ ਕੀਤਾ ਗਿਆ ਹੈ।ਡੀ.ਜੀ.ਪੀ ਅਰੋੜਾ ਨੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media