Monday, November 23, 2026

ਸਰਗਰਮ ਕਾਂਗਰਸੀ ਆਗੂਆਂ ਦੀ ਬਟਾਲਾ ਮੀਟਿੰਗ ਅੱਜ 23 ਨੂੰ

ਬਟਾਲਾ, 22 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੀ ਪੰਜ ਮਹੀਨਿਆਂ ਦੀ ਕਾਰਜ਼ਗੁਜਾਰੀ ਅਤੇ ਗੁਰਦਾਸਪੁਰ ਲੋਕ Amardeep Cheemaਸਭਾ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਹੋਇਆ, ਸਰਗਰਮ ਕਾਂਗਰਸੀ ਆਗੂਆਂ ਦੀ ਮੀਟਿੰਗ ਐਮ.ਐਮ ਚੀਮਾ ਪਰਮਾਨੈਂਟ ਇਨਵਾਇਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ 23 ਅਗਸਤ ਨੂੰ 11 ਵਜੇ ਰੱਖੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕਤੱਰ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਮੂਹ ਆਗੂਆਂ ਦੇ ਵਿਚਾਰ ਲਾਏ ਜਾਣ ਗਏ ਅਤੇ ਕਾਂਗਰਸ ਚੋਣ ਮਨੋਰਥ ਪੱਤਰ ਅਨੁਸਾਰ ਵਾਅਦਿਆਂ `ਤੇ ਚਰਚਾ ਕੀਤੀ ਜਾਵੇਗਾ।ਇਸ ਤੋਂ ਇਲਾਵਾ ਮੁੱਖ ਤੌਰ `ਤੇ ਨਸ਼ਾ ਵਿਰੋਧੀ ਮਹਿੰਮ, ਨੋਜਵਾਨਾਂ ਲਈ ਨਵੀਆਂ ਵਿਉਂਤਬੰਦੀਆਂ ਤੇ ਬਜੁੱਰਗਾਂ ਅਤੇ ਔਰਤ ਦੀਆਂ ਭਲਾਈ ਸਕੀਮਾਂ ਵਿਚਾਰੀਆਂ ਜਾਣਗੀਆਂ।
ਉਨਾ ਕਿਹਾ ਕਿ ਇਸ ਦੀ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ ਅਤੇ ਆਲ ਇੰਡੀਆ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਕੁੱਲ ਹਿੰਦ ਕਾਂਗਰਸ ਕਮੇਟੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਉਹਨਾਂ ਦੀ ਜਾਣਕਾਰੀ ਹਿੱਤ ਭੇਜੀ ਜਾਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply