Tuesday, November 24, 2026

ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪਿੰਡ ਟਪਿਆਲਾ ਦਾ ਦੌਰਾ

ਅੰਮਿ੍ਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੀ ਦਿਨੀਂ ਟਪਿਆਲਾ ਪਿੰਡ ਵਿਚ ਪਲਾਟ ਦੇ ਟੁਕੜੇ ਨੂੰ ਲੈ ਕੇ ਹੋਏ ਝਗੜੇ ਵਿਚ ਮਾਰੇ ਗਏ ਸੁਖਦੇਵ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਮੌਕੇ ਦਾ ਜਾਇਜ਼ਾ ਲੈਣ ਵਾਸਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਗਿਆਨ ਚੰਦ ਅਤੇ ਦਰਸ਼ਨ ਲਾਲ ਵੱਲੋਂ ਪਿੰਡ ਜਾ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੁੱਖੀ ਪPPN2208201701ਰਿਵਾਰ ਨੂੰ ਹਰ ਹਾਲਤ ਵਿਚ ਇਨਸਾਫ ਅਤੇ ਮੁਆਵਾਜ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ।ਰਾਜ ਕੁਮਾਰ ਹੰਸ ਨੇ ਕਿਹਾ ਕਿ ਕਮਿਸ਼ਨ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਬਣਾਇਆ ਗਿਆ ਹੈ ਅਤੇ ਕਮਿਸ਼ਨ ਪੀੜਤ ਪਰਿਵਾਰ ਦੇ ਨਾਲ ਖੜਾ ਹੈ।ਕਮਿਸ਼ਨ ਦੇ ਮੈਂਬਰਾਂ ਨੇ ਐਸ.ਡੀ.ਐਮ ਅਜਨਾਲਾ ਰਜਤ ਉਬਰਾਏ ਅਤੇ ਐਸ.ਪੀ ਸਥਾਨਕ ਨਾਲ ਵੀ ਗੱਲਬਾਤ ਕੀਤੀ ਅਤੇ ਹੁਣ ਤੱਕ ਦੀ ਹੋਈ ਕਾਰਵਾਈ ਬਾਰੇ ਜਾਣਕਾਰੀ ਲਈ।ਪੁਲਿਸ ਅਧਿਕਾਰੀਆਂ ਨੇ ਇਸ ਮੌਕੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਏ ਗਏ ਹਨ ਅਤੇ 5 ਕਥਿਤ ਦੋਸ਼ੀਆਂ ਨੂੰ ਗਿ੍ਰਫਤਾਰ ਵੀ ਕਰ ਲਿਆ ਗਿਆ ਹੈ।ਇਸ ਮੌਕੇ ਜਿਲਾ ਭਲਾਈ ਅਧਿਕਾਰੀ ਪਲਵ ਸ੍ਰੇਛਤਾ, ਡੀ.ਐਸ.ਪੀ ਅਜਨਾਲਾ ਰਵਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply