ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ
ਅਦਾਲਤ ਮਿਤੀ 9 ਸਤੰਬਰ 2017 ਨੂੰ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਵਿਖੇ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਮੈਡਮ ਮੋਨਿਕਾ ਸ਼ਰਮਾ ਦਿੱਤੀ ਤੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਹਰ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਨੈਸ਼ਨਲ ਲੋਕ ਅਦਾਲਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਦੇ ਨਾਲ ਹੀ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗੀ।ਉਨਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਨ ਅਤੇ ਵੱਧ ਤੋਂ ਵੱਧ ਇਸ ਲੋਕ ਅਦਾਲਤ ਦਾ ਹਿੱਸਾ ਬਨਣ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media