ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਛੋਟਾ ਘੱਲੂਘਾਰਾ ਗੁਰਦੁਆਰਾ ਵਿਖੇ ਅਖੰਡ ਪਾਠਾਂ ਦੀ ਲੜੀ ਜਾਰੀ ਰੱਖਣ ਦੇ ਆਦੇਸ਼ ਦਿੰਦਿਆ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਤਾੜਨਾ ਕਰਦਿਆਂ ਕਿਹਾ ਕਿ ਇੱਕ ਪਤਿਤ ਵਿਅਕਤੀ ਨੂੰ ਪੰਥਕ ਮਸਲਿਆਂ ਵਿੱਚ ਦਖਲ ਅੰਦਾਜੀ ਦਾ ਕੋਈ ਅਧਿਕਾਰ ਨਹੀ ਹੈ ਅਤੇ ਘਟਨਾ ਦੀ ਜਾਂਚ ਲਈ ਬਣਾਈ ਗਈ ਪੜਤਾਲੀਆ ਕਮੇਟੀ ਦੀ 4 ਸਤੰਬਰ ਤੱਕ ਰਿਪੋਰਟ ਆਉਣ ਉਪਰੰਤ ਦੋਸ਼ੀਆਂ ਖਿਲਾਫ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਚਰਚਾ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰਦੁਆਰਿਆ ਵਿੱਚ ਬਦਫੈਲੀ ਦੀਆ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਪਰ ਜਿਹੜੀ ਘਟਨਾ ਛੋਟਾ ਘੱਲੂਘਾਰਾ ਗੁਰਦੁਆਰਾ ਕਾਹਨੂੰਵਾਨ ਵਿਖੇ ਵਾਪਰੀ ਹੈ, ਉਹ ਅੱਤ ਨਿੰਦਣਯੋਗ ਹੈ।ਉਹਨਾਂ ਕਿਹਾ ਕਿ ਇਸ ਕਾਂਡ ਦੀ ਪੜਤਾਲ ਕਰਾਉਣ ਲਈ ਇੱਕ ਪੜਤਾਲੀਆ ਕਮੇਟੀ ਬਣਾਈ ਗਈ ਹੈ ਜਿਸ ਦੀ ਰਿਪੋਰਟ 4 ਸਤੰਬਰ ਨੂੰ ਅਕਾਲ ਤਖਤ ਸਾਹਿਬ ਤੇ ਪੁੱਜ ਜਾਵੇਗੀ ਅਤੇ ਰਿਪੋਰਟ `ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਚਰਚਾ ਕਰਕੇ ਦੋਸ਼ੀਆਂ ਵਿਰੁੱਧ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਜਥੇਦਾਰ ਨੇ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਪਤਿਤ ਹੋਣ ਕਾਰਨ ਅਕਾਲ ਤਖਤ ਸਾਹਿਬ ਤੇ ਤਲਬ ਨਹੀ ਕੀਤਾ ਜਾ ਸਕਦਾ, ਪਰ ਪਤਿਤ ਵਿਰੁੱਧ ਕਾਰਵਾਈ ਕਰਨ ਦਾ ਵੀ ਅਕਾਲ ਤਖਤ ਨੂੰ ਅਧਿਕਾਰ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media