Tuesday, May 14, 2024

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੈਂਕ ਦੇ ਮੈਨੇਜ਼ਰਾਂ ਨਾਲ ਮੀਟਿੰਗ

PPN2308201703ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਸੀ.ਜੀ.ਐਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਮਨਦੀਪ ਮਿੱਤਲ ਦੀ ਪ੍ਰਧਾਨਗੀ ਹੇਠ ਏ.ਡੀ.ਆਰ ਸੈਂਟਰ ਵਿਖੇ ਸਾਰੇ ਨੈਸ਼ਨਲ ਲਾਇਜ਼ਡ ਅਤੇ ਪ੍ਰਾਈਵੇਟ ਬੈਂਕਾਂ ਦੇ ਬੈਂਕ ਦੇ ਮੈਨੇਜ਼ਰਾਂ ਨਾਲ 09.09.2017 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਅੱਜ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮਾਨਯੋਗ ਸਕੱਤਰ ਨੇ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਾਰੇ ਕੇਸ ਅਤੇ ਬੈਂਕਾ ਨਾਲ ਸਬੰਧਤ ਪੈਂਡਿੰਗ ਅਤੇ ਪ੍ਰੀਲੇਟੀਗੇਟਿਵ ਕੇਸ ਲਾਏ ਜਾਣਗੇ। ਉਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਵਿੱਚ ਆਪਣੇ ਕੇਸ ਲਗਾ ਕੇ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ, ਜਿਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ।ਲੋਕ ਅਦਾਲਤਾਂ ਵਿਚ ਜੋ ਆਵਾਰਡ ਪਾਸ ਹੁੰਦੇ ਹਨ, ਉਨਾ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਜੇ ਕੋਈ ਵੀ ਵਿਅਕਤੀ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਾਉਣਾ ਚਾਹੁੰਦਾ ਹੈ ਤਾਂ ਉਹ ਸਬੰਧਤ ਅਦਾਲਤ ਵਿੱਚ ਜਿਸ ਵਿੱਚ ਕੇਸ ਪੈਂਡਿੰਗ ਹੈ ਇਕ ਸਾਦਾ ਪੇਪਰ `ਤੇ ਦਰਖਾਸਤ ਦੇ ਕੇ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਾ ਸਕਦਾ ਹੈ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …

Leave a Reply