ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀਆਂ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ ਬਠਿੰਡਾ ਜ਼ਿਲੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਤੌਰ 23 ਅਗਸਤ 2017 ਤੋਂ 31 ਅਗਸਤ 2017 ਤੱਕ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।
ਉਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਦੇ ਕੇਸ ਵਿਚ 25 ਅਗਸਤ 2017 ਨੂੰ ਪੰਚਕੁਲਾ ਵਿਖੇ ਮਾਨਯੋਗ ਅਦਾਲਤ ਵਲੋਂ ਫੈਸਲਾ ਸੁਣਾਇਆ ਜਾਣਾ ਹੈ। ਕਿਸੇ ਵੀ ਸ਼ਰਾਰਤੀ ਅਨਸਰ ਵਲੋਂ ਕਿਸੇ ਵੀ ਸਮੇਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ।ਇਸ ਲਈ ਜ਼ਿਲਾ ਬਠਿੰਡਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਹਾਲ ਰੱਖੀ ਜਾਣੀ ਅਤੀ ਜ਼ਰੂਰੀ ਹੈ।ਇਸ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।ਇਹ ਹੁਕਮ ਪੰਜਾਬ ਪੁਲਿਸ,ਫੌਜ,ਪੰਜਾਬ ਹੋਮਗਾਰਡ,ਰੇਲਵੇ ਪੁਲਿਸ ਫੋਰਸ, ਐਨ.ਡੀ.ਆਰ.ਐਫ, ਸੀ.ਆਰ.ਪੀ.ਐਫ ਫੋਰਸਾਂ ਅਤੇ ਹੋਰ ਸਰਕਾਰੀ ਅਧਿਕਾਰੀ ਜੋ ਸਰਕਾਰੀ ਡਿਊਟੀ ਸਮੇਂ ਵਾਇਰਲੈਸ ਦੀ ਵਰਤੋਂ ਕਰਨਗੇ ਉਨਾਂ ’ਤੇ ਲਾਗੂ ਨਹੀਂ ਹੋਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media