Tuesday, May 14, 2024

ਹਥਿਆਰ ਲੈ ਕੇ ਚੱਲਣ `ਤੇ ਲਾਈ ਪਾਬੰਦੀ

ਅੰਮਿ੍ਤਸਰ, 23 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕੇ ਵਿੱਚ ਲਾਇਸੈਂਸੀ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ।
ਉਨਾਂ ਕਿਹਾ ਕਿ 25 ਅਗਸਤ, 2017 ਨੂੰ ਸੰਤ ਗੁਰਮੀਤ ਰਾਮ ਰਹੀਮ ਸਿੰਘ ਮੁਖੀ ਡੇਰਾ ਸੱਚਾ ਸੌਦਾ ਸਿਰਸਾ ਦੇ ਵਿਰੁੱਧ ਮਾਨਯੋਗ ਸੀ:ਬੀ:ਆਈ ਕੋਰਟ ਪੰਚਕੂਲਾ ਹਰਿਆਣਾ ਵਿਖੇ ਚੱਲ ਰਹੇ ਕੇਸ ਦਾ ਫੈਸਲਾ ਹੋ ਰਿਹਾ ਹੈ। ਪੰਜਾਬ ਵਿੱਚ ਵੀ ਡੇਰਾ ਸੱਚਾ ਸੌਦਾ ਸਿਰਸਾ ਦੇ ਕਾਫੀ ਗਿਣਤੀ ਵਿੱਚ ਪ੍ਰੇਮੀ ਰਹਿੰਦੇ ਹਨ ਜੇਕਰ ਫੈਸਲਾ ਡੇਰਾ ਮੁਖੀ ਦੇ ਵਿਰੁੱਧ ਅਦਾਲਤ ਵੱਲੋਂ ਸੁਣਾਇਆ ਜਾਂਦਾ ਹੈ ਤਾਂ ਡੇਰਾ ਪ੍ਰੇਮੀਆਂ ਜਾਂ ਕਿਸੇ ਹੋਰ ਸਮਾਜ ਵਿਰੋਧੀ ਤੱਤਾਂ ਵੱਲੋਂ ਫੈਸਲੇ ਦੇ ਵਿਰੋਧ ਵਿੱਚ ਕਿਸੇ ਵੀ ਮੰਦਭਾਗੀ ਘਟਨਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਆਪਣੇ ਅਧਿਕਾਰ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ।ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …

Leave a Reply