Monday, May 13, 2024

ਬਟਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋਣ `ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬਟਾਲਾ ਦੇ ਮੁਹੱਲਾ ਸੰਤ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ `ਤੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸਮੇਂ ਸਮੇਂ ਵਾਪਰਦੀਆਂ ਅਜਿਹੀਆਂ ਹਿਰਦੇਵੇਦਕ ਘਟਨਾਵਾਂ ਲਈ ਪ੍ਰਬੰਧਕ ਕਮੇਟੀਆਂ ਹੀ ਜ਼ਿੰਮੇਵਾਰ ਹਨ। ਜੋ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸੰਜੀਦਗੀ ਨਾਲ ਯਤਨ ਨਹੀਂ ਕਰ ਰਹੀਆਂ।ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਣ `ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੇ ਮੈਨੇਜਰ ਗੁਰਤਿੰਦਰਪਾਲ ਸਿੰਘ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਦੇ ਮੈਨੇਜਰ ਕੁਲਵੰਤ ਸਿੰਘ ਅਤੇ ਗੁਰਦੁਆਰਾ ਹੋਠੀਆਂ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ ਨੂੰ ਮੌਕੇ `ਤੇ ਭੇਜਿਆ ਗਿਆ ਅਤੇ ਅਗਨ ਭੇਟ ਹੋਏ ਸਰੂਪ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਹੋਠੀਆਂ ਸਾਹਿਬ ਵਿਖੇ ਪਹੁੰਚਾ ਦਿੱਤਾ ਗਿਆ। ਉਨ੍ਹਾਂ ਇਕ ਵਾਰ ਫਿਰ ਸੰਗਤ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਚ ਬਿਜਲਈ ਉਪਕਰਨਾਂ ਦਾ ਨਿਰੀਖਣ ਕਰਵਾ ਕੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …

Leave a Reply