ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਤਾ ਚਰਨ ਕੌਰ ਕਾਲਜ ਆਫ ਪਬਲਿਕ ਹੈਲਥ ਵਿਖੇ ਇੱਕ ਰੋਜ਼ਾ ਯੋਗਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪਤੰਜਲੀ ਯੋਗਾ ਪੀਠ ਅੰਮ੍ਰਿਤਸਰ ਦੇ ਮੰਡਲ ਪ੍ਰਧਾਨ ਅਸ਼ੋਕ ਸ਼ਰਮਾ ਅਤੇ ਯੋਗਾ ਟੀਚਰ ਅਭਿਸ਼ੇਕ ਤੇ ਰਮਨਦੀਪ ਵਿਸ਼ੇਸ਼ ਤੌਰ `ਤੇ ਪੁੱਜੇ।ਉਨਾਂ ਨੇ ਸਿਖਿਆਰਥੀਆਂ ਨੂੰ ਯੋਗਾ ਬਾਰੇ ਜਾਣਕਾਰੀ ਦਿੰਦਿਆਂ ਅਲੱਗ ਅਲੱਗ ਬਿਮਾਰੀਆਂ ਤੋਂ ਬਚਾਅ ਲਈ ਪ੍ਰਾਣਾਯਾਮ ਤੇ ਹੋਰ ਯੋਗਾ ਕਿਰਿਆਵਾਂ ਦੱਸੀਆਂ।
ਮੰਡਲ ਪ੍ਰਧਾਨ ਅਸ਼ੋਕ ਸ਼ਰਮਾ ਨੇ ਰੋਜਾਨਾ ਯੌਗਾ ਅਭਿਆਸ ਦੇ ਨਾਲ ਨਾਲ ਚੰਗਾ ਸ਼ਾਕਾਹਾਰੀ ਭੋਜਨ ਖਾਣ ਪੀਣ ਦੀ ਸਲਾਹ ਦਿੱਤੀ।ਇਸ ਮੌਕੇ ਕਾਲਜ ਦੇ ਐਮ.ਡੀ ਡਾ. ਰਣਜੀਤ ਸਿੰਘ, ਚੇਅਰਮੈਨ ਮੈਡਮ ਸੁਖਵਿਮਦਰ ਕੌਰ, ਵਾਇਸ ਪ੍ਰਿੰਸੀਪਲ ਸੁਰਿੰਦਰ ਕੁਮਾਰ ਮੈਨਨ, ਮੈਡਮ ਸੁਦਰਸ਼ਨ ਸ਼ਰਮਾ, ਟੀਚਰ ਗੁਰਕਰਨ ਸਿੰਘ ਤੋਂ ਇਲਾਵਾ ਕਾਫੀ ਗਿਣਤੀ `ਚ ਸਿਖਿਆਰਥੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media