ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ
ਦੁਆਰਾ ਜਾਬਤਾ ਫੌਜਦਾਰੀ ਸੰਘਤਾ 1973 ਧਾਰਾ 144 ਦੇ ਅਧੀਨ ਜ਼ਿਲਾ ਬਠਿੰਡਾ ਵਿਖੇ 26 ਅਗਸਤ 2017 ਦਿਨ ਸ਼ਨੀਵਾਰ ਨੂੰ ਮੀਟ ਦੀਆਂ ਦੁਕਾਨਾਂ ਖੁੱਲਣ ਅਤੇ ਮੀਟ ਦੀ ਵਿਕਰੀ ’ਤੇ ਪੂਰਨ ਤੌਰ ’ਤੇ 24 ਅਗਸਤ 2017 ਤੋਂ 31 ਅਗਸਤ 2017 ਤੱਕ ਪਾਬੰਦੀ ਲਗਾਈ ਗਈ ਹੈ।ਉਨਾਂ ਕਿਹਾ ਕਿ ਐਸ.ਐਸ ਜੈਨ ਸਭਾ ਬਠਿੰਡਾ ਵਲੋਂ 26 ਅਗਸਤ 2017 ਨੂੰ ਮਹਾ ਪਰਵ ਸਮਵਤਸਰੀ ਦਿਵਸ (ਅਹਿੰਸਾ ਦਿਵਸ) ਨੂੰ ਤਪ ਤਿਆਗ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।ਇਸ ਲਈ ਇਸ ਪਵਿੱਤਰ ਤਿਉਹਾਰ ਦੇ ਮੌਕੇ ਅਮਨ ਤੇ ਕਾਨੂੰਨ ਵਿਵਸਥਾ ਅਤੇ ਜਨਤਕ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media