ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲੇ ਅੰਦਰ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਸਬੰਧੀ
ਕੀਤੇ ਗਏ ਸੁਰੱਖਿਆ ਪ੍ਰਬੰਧਾਂ ਸਬੰਧੀ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਅਤੇ ਜ਼ਿਲਾ ਪੁਲਿਸ ਮੁੱਖੀ ਬਠਿੰਡਾ ਨਵੀਨ ਸਿੰਗਲਾ ਨੇ ਜ਼ਿਲਾ ਵਾਸੀਆਂ ਨੂੰ ਅਮਨ ਕਾਨੂੰਨ ਕਾਇਮ ਰੱਖਣ ਦੀ ਅਪੀਲ ਕੀਤੀ।ਲਾਕਰਾ ਨੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਸੰਭਾਵੀ ਫੈਸਲੇ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸੇ ਵੀ ਤਰਾਂ ਨਾਲ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਬਲਕਿ ਆਪਣਾ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ।
ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਕਿਸੇ ਵੀ ਪ੍ਰਕਾਰ ਦੀ ਸਥਿਤੀ ਨੂੰ ਨਜਿੱਠਣ ਲਈ ਤਿਆਰ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀਆਂ ਅਫਵਾਹਾਂ ਤੋਂ ਬਚਣ ਅਤੇ ਸਦਭਾਵਨਾ ਦਾ ਮਾਹੌਲ ਕਾਇਮ ਰੱਖਣ।ਲਾਕਰਾ ਨੇ ਦੱਸਿਆ ਕਿ ਜ਼ਿਲੇ ਦੇ 39 ਅਫਸਰਾਂ ਨੂੰ ਡਿਊਟੀ ਮੈਜਿਸਟਰੇਟ ਵਜੋਂ ਵੱਖ-ਵੱਖ ਥਾਵਾਂ ਤੇ ਤਾਇਨਾਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਜ਼ਿਲੇ ’ਚ 2 ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਜਿਨਾਂ ਦੇ ਫੋਨ ਨੰਬਰ 0164-2214006, 75080-18100, 98784-21400 ਅਤੇ ਫੈਕਸ ਨੰਬਰ 0164-2219300, 0164-2240935 ਹਨ।ਉਨਾਂ ਕਿਹਾ ਕਿ ਇਹ ਕੰਟਰੋਲ 24 ਘੰਟੇ ਕੰਮ ਕਰਨਗੇ।ਜ਼ਿਲਾ ਮਾਲ ਅਫਸਰ ਅਤੇ ਸਹਾਇਕ ਕਮਿਸ਼ਨਰ ਜਨਰਲ ਇਸ ਦੇ ਨੋਡਲ ਇੰਚਾਰਜ ਹੋਣਗੇ।
ਉਨਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਸਾਰੇੇ ਵਿਦਿਅਕ ਅਦਾਰਿਆਂ ’ਚ ਅਗਸਤ 25 ਅਤੇ ਅਗਸਤ 26 ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।ਲਾਕਰਾ ਨੇ ਕਿਹਾ ਕਿ ਸੰਭਾਵੀ ਹਾਲਾਤਾਂ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 31 ਅਗਸਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।ਜ਼ਿਲਾ ਸਿਹਤ ਵਿਭਾਗ ਨੂੰ ਐਮਰਜੈਂਸੀ ’ਚ ਦਵਾਈਆਂ ਅਤੇ ਐਂਬੂਲੈਂਸ ਦਾ ਸੁਚੱਜਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।ਸਿਹਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਗਈਆ ਹਨ ਕਿ ਸਰਕਾਰੀ ਹਸਪਤਾਲਾਂ ਦੇ ਬਰਨ ਯੂਨਿਟਾਂ ਨੂੰ ਅਲਰਟ ਕਰ ਦਿੱਤਾ ਜਾਵੇ।ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਫਾਇਰ ਬਿ੍ਰਗੇਡ ਵਿਭਾਗ ਨੂੰ ਅੱਗ ਬੁਝਾਉ ਗੱਡੀਆਂ ਨੂੰ ਤਿਆਰ ਕਰਨ ਰੱਖਣ ਲਈ ਵੀ ਕਿਹਾ ਗਿਆ ਹੈ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲਾ ਮੁੱਖੀ ਬਠਿੰਡਾ ਨਵੀਨ ਸਿੰਗਲਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਿਲੇ ਵਿਚ ਪੈਰਾ ਮਿਲਟਰੀ ਦੀਆਂ 11 ਕੰਪਨੀਆਂ ਸਮੇਤ ਵੱਡੀ ਤਾਦਾਦ ਵਿੱਚ ਲੋੜ ਅਨੁਸਾਰ ਪੁਲਿਸ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।ਇਸ ਤੋਂ ਇਲਾਵਾ ਜ਼ਿਲਾ ਬਠਿੰਡਾ ’ਚ ਮੌਜੂਦ ਡੇਰੇ ਦੇ ਨਾਮ ਚਰਚਾ ਘਰਾਂ ਉੱਤੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨਾਂ ਦਸਿਆ ਕਿ ਜ਼ਿਲਾ ਪੁਲਿਸ ਅਤੇ ਸੁਰੱਖਿਆ ਬਲ ਵਲੋਂ ਜ਼ਿਲੇ ਅੰਦਰ ਫਲੈਗ ਮਾਰਚ ਵੀ ਕੀਤਾ ਗਿਆ ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media