Tuesday, June 23, 2026

ਬਠਿੰਡਾ ਜਿਲੇ `ਚ ਧਾਰਾ 144 ਲਾਗੂ

ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਜ਼ਿਲਾ ਮੈਜਿਸਟਰੇਟ ਡਾ. ਸ਼ੇਨਾ ਅਗਰਵਾਲ ਦੁਆਰਾ ਸੰਭਾਵੀ ਫੈਸਲੇ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸੇ ਵੀ ਤਰਾਂ ਨਾਲ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਜ਼ਿਲੇ ਵਿਚ ਧਾਰਾ 144 ਲਾਗੂ ਕੀਤੀ ਗਈ ਹੈ।ਜਿਸ ਤਹਿਤ ਲਾਇਸੰਸੀ ਹਥਿਆਰ/ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰਾ ਤੇਜ਼ ਤਾਰ ਹਥਿਆਰ ਨਾਲ ਲੈ ਕੇ ਚੱਲਣ ਤੇ ਪੂਰਨ ਪਾਬੰਦੀ ਹੈ।ਇਹ ਪਾਬੰਦੀ 9 ਸਤੰਬਰ 2017 ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਹਥਿਆਰ/ਪਟਾਕੇ/ਆਤਿਸ਼ਬਾਜੀ ਆਦਿ ਚਲਾਉਣਾ ਅਤੇ ਜ਼ਿਲੇ ਦੇ ਹਦੂਦ ਅੰਦਰ ਸਾਰੇ ਮੈਰਿਜ ਪੇਲਸ ਹੋਟਲਾ ਵਿੱਚ ਆਰਮ ਫਾਇਰ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੈ।ਇਹ ਪਾਬੰਦੀ 5 ਸਤੰਬਰ 2017 ਤੱਕ ਲਾਗੂ ਰਹੇਗੀ।ਇਸੇ ਤਰਾਂ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਅਸਲਾ/ਹਥਿਆਰ, ਭਾਵੇਂ ਉਹ ਲਾਇਸੈਂਸੀ ਹੀ ਕਿਉਂ ਨਾ ਹੋਵੇ ਜਨਤਕ ਥਾਂਵਾਂ ਤੇ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਹੋਵੇਗੀ।ਇਹ ਪਾਬੰਦੀ 9 ਸਤੰਬਰ 2017 ਤੱਕ ਲਾਗੂ ਰਹੇਗੀ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply