Friday, December 27, 2024

ਸਿੰਪੀ ਸਿੰਘ ਸਿੱਖ ਸੰਗਤ ਕੋਲੋਂ ਮੁਆਫ਼ੀ ਮੰਗੇ- ਬੇਦੀ

PPN100720
ਅੰਮ੍ਰਿਤਸਰ 10  ਜੁਲਾਈ (ਗੁਰਪ੍ਰੀਤ ਸਿੰਘ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਫਿਲਮਾਂ ਦੀ ਅਦਾਕਾਰਾ ਸਿੰਪੀ ਸਿੰਘ ਵੱਲੋਂ ਆਪਣੇ ਮੌਢੇ ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਉਕਰਵਾਏ ਜਾਣ ਤੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ੍ਰ: ਦਿਲਜੀਤ ਸਿੰਘ ਬੇਦੀ ਵਲੋਂ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਕਿ ਪਹਿਲਾਂ ਵੀ ਕਈ ਫਿਲਮੀ ਅਤੇ ਟੀ ਵੀ ਸੀਰੀਅਲਾਂ ਦੇ ਅਦਾਕਾਰਾਂ ਅਤੇ ਐਂਕਰਾਂ ਵੱਲੋਂ ਆਪਣੇ ਸਰੀਰ ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਉਕਰਵਾਏ ਗਏ ਸਨ ਤੇ ਉਸ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਹਦਾਇਤ ਕੀਤੀ ਗਈ ਸੀ ਕਿ ਅੱਗੇ ਤੋਂ ਕੋਈ ਵੀ ਅਜਿਹੀ ਗਲਤੀ ਕਰਕੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਅਤੇ ਗੁਰਬਾਣੀ ਦੀ ਬੇਅਦਬੀ ਨਹੀਂ ਕਰੇਗਾ, ਪਰ ਇਸ ਦੇ ਬਾਵਜੂਦ ਵੀ ਪੰਜਾਬੀ ਫਿਲਮਾਂ ਦੀ ਅਦਾਕਾਰਾ ਸਿੰਪੀ ਸਿੰਘ ਵੱਲੋਂ ਆਪਣੇ ਮੋਢੇ ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ ਹੈ ਜਿਸ ਸਬੰਧੀ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦੇਂਦਿਆਂ ਕਿਹਾ ਕਿ ਸਿੰਪੀ ਸਿੰਘ ਤੁਰੰਤ ਆਪਣੇ ਸਰੀਰ ਤੋਂ ਗੁਰਬਾਣੀ ਦੀਆਂ ਉਕਰਵਾਈਆਂ ਤੁਕਾਂ ਹਟਾ ਕੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗੇ, ਨਹੀਂ ਤਾਂ ਉਸ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਗੁਰਬਾਣੀ ਦੀ ਬੇਅਦਬੀ ਕਰਨ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply