Thursday, June 25, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਐਨ.ਟੀ.ਐਸ.ਈ ਵਜੀਫੇ

PPN2408201709ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਆਰਿਆ ਰਤਨ ਪਦਮ ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਅਸ਼ੀਰਵਾਦ ਸਦਕਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦਾ ਅਕਾਦਮੀ ਪ੍ਰਦਰਸ਼ਨ ਬਹੁਤ ਵਧੀਆ ਰਿਹਾ।ਇਸ ਸਮੇਂ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਡੀ.ਏ.ਵੀ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਈਸ਼ਾਨ ਸ਼ਰਮਾ, ਮਨਰਥ ਸੈਣੀ, ਆਰੂਸ਼ ਸ਼ਰਮਾ ਜਮਾਤ ਦੱਸਵੀਂ ਨੇ ਐਨ.ਸੀ.ਈ.ਆਰ.ਟੀ ਵੱਲੋਂ ਅਯੋਜਿਤ ਕੀਤੇ ਗਏ ਰਿਪੂਟਿਡ ਨੈਸ਼ਨਲ ਟੈਲੈਂਟ ਪ੍ਰੀਖਿਆ 2016 ਵਿੱਚ ਭਾਗ ਲਿਆ ਤੇ ਵਜੀਫ਼ੇ ਪ੍ਰਾਪਤ ਕੀਤੇ।ਇਹ ਸਲਾਨਾ ਵਜ਼ੀਫ਼ਾ ਵਿਦਿਆਰਥੀਆਂ ਨੂੰ ਉਦੋਂ ਤੱਕ ਮਿਲੇਗਾ ਜਦ ਤੱਕ ਉਹ ਉਚੇਰੀ ਸਿੱਖਿਆ ਪ੍ਰਾਪਤ ਕਰਨਗੇ।ਆਉਣ ਵਾਲੇ ਸਮੇਂ ਵਿੱਚ ਉਚੇਰੀ ਸਿੱਖਿਆ ਦੇ ਨਾਲਸ਼ਨਾਲ ਵਜ਼ੀਫ਼ੇ ਦੀ ਰਾਸ਼ੀ ਵੀ ਵਧਦੀ ਜਾਵੇਗੀ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਵਾਸਤੇ ਮੁਬਾਰਕਬਾਦ ਦਿੱਤੀ ਤੇ ਇਹ ਕਿਹਾ ਕਿ ਸਕੂਲ ਹਮੇਸ਼ਾਂ ਨਵੀਆਂ ਉਚਾਈਆਂ ਨੂੰ ਛੂੰਹਦਾ ਹੋਇਆ ਨਵੇਂ ਇਤਿਹਾਸ ਦੀ ਰਚਨਾ ਕਰਦਾ ਰਹੇਗਾ।ਸਕੂਲ ਦੀ ਮੁੱਖ ਅਧਿਆਪਕਾ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਪੱਧਰ `ਤੇ ਇਸ ਤਰ੍ਹਾਂ ਦਾ ਵਜ਼ੀਫ਼ਾ ਪ੍ਰਾਪਤ ਕਰਨਾ ਸਾਡੇ ਸਕੂਲ ਲਈ ਬੜੇ ਹੀ ਮਾਣ ਦੀ ਗੱਲ ਹੈ ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply