ਅੰਮਿ੍ਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਦੇ ਮੁੱਖੀ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਉੱਤੇ ਵਿਚਾਰ
ਕਰਨ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਨ ਲਈ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਅਤੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਨੇ ਵੱਖ-ਵੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ।ਸੰਘਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਦੇ ਵੀ ਭੀੜ ਹਮਲਾਵਰ ਰੁੱਖ ਅਖ਼ਤਿਆਰ ਕਰਕੇ ਕਿਸੇ ਨਿਹੱਥੇ ਜਾਂ ਮਜ਼ਲੂਮ ਉੱਤੇ ਹਮਲਾ ਨਹੀਂ ਹੋਇਆ ਅਤੇ ਨਾ ਹੀ ਹੋਵੇਗਾ, ਪਰ ਸਾਨੂੰ ਸਾਰਿਆਂ ਨੂੰ ਇਸ ਲਈ ਸਰਕਾਰ ਦਾ ਸਾਥ ਦੇਣ ਦੇ ਨਾਲ-ਨਾਲ ਸੰਜਮ ਬਣਾਏ ਰੱਖਣ ਦੀ ਲੋੜ ਹੈ ਤਾਂ ਜੋ ਕੋਈ ਸ਼ਰਾਰਤੀ ਵਿਅਕਤੀ ਭਾਈਚਾਰਕ ਸਾਂਝ ਵਿੱਚ ਰੋੜਾ ਨਾ ਬਣੇ।ਉਨਾਂ ਕਿਹਾ ਕਿ ਸਾਰਿਆਂ ਨੂੰ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਨ ਦੇ ਨਾਲ-ਨਾਲ ਕੋਈ ਵੀ ਅਜਿਹੀ ਹਰਕਤ ਨਹੀਂ ਕਰਨੀ ਚਾਹੀਦੀ ਜੋ ਕਿ ਕਿਸੇ ਫਿਰਕੇ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਵੇ।
ਇਸ ਮੌਕੇ ਅਮਰੀਕ ਸਿੰਘ ਪਵਾਰ ਨੇ ਦੱਸਿਆ ਕਿ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ। ਜਿਸ ਵਿੱਚ ਪੁਲਿਸ, ਬੀ.ਐਸ.ਐਫ. ਅਤੇ ਆਰਮਡ ਫੋਰਸਾਂ ਦੇ ਜਵਾਨ ਸ਼ਾਮਲ ਹਨ।ਉਨਾਂ ਦੱਸਿਆ ਕਿ ਥਾਂ-ਥਾਂ ਨਾਕਾਬੰਦੀ ਕੀਤੀ ਹੋਈ ਹੈ। ਉਨਾਂ ਸਾਰੇ ਹਾਜ਼ਰ ਆਗੂਆਂ ਨੂੰ ਕਿਹਾ ਕਿ ਉਨਾਂ ਨੂੰ ਜੇਕਰ ਕੋਈ ਫਿਰਕੂ ਕਾਰਵਾਈ ਜਾਂ ਵਿਵਾਦ ਦੀ ਖ਼ਬਰ ਮਿਲਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਇਸ ਨੂੰ ਮੌਕੇ ਸਿਰ ਰੋਕਿਆ ਜਾ ਸਕੇ। ਇਸ ਮੌਕੇ ਰਜਿੰਦਰ ਸਿੰਘ ਮਰਵਾਹਾ, ਸੰਦੀਪ ਸਿੱਕਾ, ਹਰਭਜਨ ਸਿੰਘ ਐਸ.ਜੀ.ਪੀ.ਸੀ, ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਅਜੈ ਕਪੂਰ, ਕ੍ਰਿਸ਼ਨ ਸ਼ਰਮਾ ਆਦਿ ਆਗੂ ਹਾਜ਼ਰ ਸਨ।
Check Also
ਐਮ.ਐਸ.ਐਮ.ਈ ਇਕਾਈਆਂ ਲਈ ਨੈਸ਼ਨਲ ਪੈਨਸ਼ਨ ਸਿਸਟਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ‘ਚ ਇੱਕ ਹੋਟਲ ਵਿਖੇ …
Punjab Post Daily Online Newspaper & Print Media