Thursday, June 25, 2026

ਸਿੱਖ ਸੰਗਤਾਂ ਤੱਥਹੀਣ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਸ਼ਾਂਤੀ ਬਣਾਈ ਰੱਖਣ ਜਥੇਦਾਰ

ਕਿਹਾ ਸੜਕਾਂ ਦੇ ਕਿਨਾਰੇ ਕਿਤੇ ਵੀ ਸ੍ਰੀ ਅਖੰਡਪਾਠ ਸਾਹਿਬ ਨਾ ਰਖਵਾਏ ਜਾਣ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ Giani-Gurbachan-Singh1ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ-ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਾਤਾਨਪੁਰ ਲੋਧੀ (ਕਪੂਰਥਲਾ) ਤੋਂ ਗੁਰਦੁਆਰਾ ਕੰਧ ਸਾਹਿਬ, ਬਟਾਲਾ (ਗੁਰਦਾਸਪੁਰ) ਤੱਕ ਕੱਢੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਨੂੰ ਸਮਰਪਿਤ ਜਿਹੜੀਆਂ ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸੜਕਾਂ ਦੇ ਕਿਨਾਰੇ ਸ੍ਰੀ ਅਖੰਡਪਾਠ ਸਾਹਿਬ ਪ੍ਰਾਰੰਭ ਕਰਵਾਏ ਜਾ ਰਹੇ ਹਨ, ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਵਿਆਹ-ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਪੋ-ਆਪਣੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਗੁਰੂੁ-ਘਰਾਂ ਵਿਚ ਹੀ ਰੱਖਵਾਉਣ।ਸੜਕਾਂ ਦੇ ਕਿਨਾਰੇ ਕਿਤੇ ਵੀ ਸ੍ਰੀ ਅਖੰਡਪਾਠ ਸਾਹਿਬ ਨਾ ਰਖਵਾਏ ਜਾਣ।
ਉਨਾਂ ਇਹ ਵੀ ਕਿਹਾ ਕਿ ਸਿੱਖ ਸੰਗਤਾਂ ਅਜੋਕੇ ਨਾਜ਼ਕ ਹਲਾਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਤੱਥਹੀਣ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਸਿੱਖ ਸੰਗਤਾਂ ਸ਼ਾਂਤੀ ਬਣਾਈ ਰੱਖਣ।ਉਨਾਂ ਹੋਰ ਕਿਹਾ ਕਿ ਸਮੂੰਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਬੰਧਕ ਆਪੋ ਆਪਣੇ ਗੁਰੂ-ਘਰਾਂ ਦੀ 24 ਘੰਟੇ ਦੀ ਪਹਿਰੇਦਾਰੀ ਨੂੰ ਯਕੀਨੀ ਬਣਾਉਣ ਤਾਂ ਜੋ ਕਿ ਕਿਸੇ ਕਿਸਮ ਦੀ ਕੋਈ ਮੰਦਭਾਗੀ ਜਾਂ ਅਣਸੁਖਾਵੀ ਘਟਨਾ ਨਾ ਵਾਪਰ ਸਕੇ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply