Tuesday, August 11, 2026

ਇਲਾਕੇ `ਚ ਅਮਨ ਕਨੂੰਨ ਕਾਇਮ ਰੱਖਣ ਲਈ ਹਾਲਾਤ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ PPN2508201702ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਸੁਰੱਖਿਆ ਮਜ਼ਬੂਤ ਕਰ ਦਿਤਾੀ ਗਈ ਹੈ। ਸਥਾਨਕ ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸਪੈਕਟਰ ਮੰਗਲ ਸਿੰਘ ਵਲੋਂ ਵੀ ਥਾਣੇ ਦੀ ਹਦੂਦ ਵਿੱਚ ਪੈਂਦੇ ਇਲਾਕਿਆਂ ਦਾ ਦੌਰਾ ਕੀਤਾ ਗਿਆ।ਥਾਣਾ ਇੰਚਾਰਜ ਮੰਗਲ ਸਿੰਘ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਉੁਪਰੰਤ ਹਰਿਆਣਾ ਤੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਪੈਦਾ ਹੋਈ ਕਸ਼ੀਦਗੀ ਦੇ ਚੱਲਦਿਆਂ ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ `ਤੇ ਪੁਲਿਸ ਫੋਰਸ ਸਮੇਤ ਵੱਖ ਵੱਖ ਇਲਾਕਿਆਂ `ਚ ਅਮਨ ਕਨੂੰਨ ਕਾਇਮ ਰੱਖਣ ਲਈ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply