Monday, August 10, 2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ `ਤੇ ਨਨਕਾਣਾ ਸਾਹਿਬ ਜਾਣ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2017 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ `ਤੇ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਸਕੱਤਰ ਅਵਤਾਰ ਸਿੰਘ ਸੈਂਪਲਾ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 31 ਅਗਸਤ 2017 ਤੀਕ ਦਫਤਰ ਸ਼੍ਰੋਮਣੀ ਕਮੇਟੀ ਨੂੰ ਭੇਜ ਸਕਦੇ ਹਨ।ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply