ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ `ਚ ਪੰਚਕੁਲਾ ਦੀ ਸੀ.ਬੀ.ਆਈ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਵੱਲੋਂ ਕੀਤੀ ਗਈ ਅੱਗਜਨੀ ਤੇ ਭੰਨਤੋੜ ਦੀਆਂ ਘਟਨਾਵਾਂ ਵਿੱਚ ਜਿਥੇ ਵੱਡੀ ਗਿਣਤੀ ਵਿੱਚ ਵਾਹਨ ਸਾੜੇ ਗਏ ਤੇ ਸਰਕਾਰੀ ਤੇ ਗੈਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ। ਉਥੇ ਪੰਚਕੁਲਾ ਵਿਚ 29 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਸਿਰਸਾ ਵਿੱਚ ਮਾਰੇ ਗਏ ਸਨ। ਅੱਜ ਸਿਰਸਾ ਵਿੱਚ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਕੁਲ ਮੌਤਾਂ ਦੀ ਗਿਣਤੀ 31 ਤੋਂ ਵੱਧ ਕੇ 33 ਹੋ ਗਈ ਹੈ। ਹਰਿਆਣਾ ਦੇ ਚੀਫ ਸੈਕਟਰੀ ਅਨੁਸਾਰ ਮਾਰੇ ਗਏ ਵਿਅਕਤੀਆਂ ਵਿੱਚ ਜਿਆਦਤਰ ਡੇਰਾ ਪ੍ਰੇਮੀ ਹਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media