ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੀਆਂ ਹਿੰਸਕ ਘਟਨਾਵਾਂ ਬਹੁਤ ਚਿੰਤਾਜਨਕ ਹਨ।ਮੈਂ ਹਿੰਸਾ ਦੀ ਸਖਤ ਨਿੰਦਾ ਕਰਦਾ ਹਾਂ ਅਤੇ ਹਰੇਕ ਨੂੰ ਸ਼ਾਂਤੀ ਬਣਾਈ ਰੱਖਣ ਦੀ ਤਾਕੀਦ ਕਰਦਾ ਹਾਂ। ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਧਿਆਨ ਨਾਲ ਨਿਰੀਖਣ ਕੀਤਾ ਜਾ ਰਿਹਾ ਹੈ।ਮੈਂ ਰਾਸ਼ਟਰੀ ਸੁਰੱਖਿਆ ਸਲਾਹਕਾਰ-ਐੱਨ.ਅੇਸ.ਏ ਅਤੇ ਗ੍ਰਹਿ ਸਕੱਤਰ ਨਾਲ ਸਥਿਤੀ ਦੀ ਸਮੀਖਿਆ ਕੀਤੀ।ਆਮ ਸਥਿਤੀ ਬਹਾਲ ਕਰਨ ਅਤੇ ਹਰ ਲੋੜੀਂਦੀ ਸੰਭਵ ਸਹਾਇਤਾ ਮੁਹੱਈਆ ਕਰਨ ਲਈ ਅਧਿਕਾਰੀਆਂ ਨੂੰ ਦਿਨ-ਰਾਤ ਕੰਮ ਕਰਨ ਦੀ ਤਾਕੀਦ ਕੀਤੀ।”
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media