ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਉਰੋ) – ਵਧੀਕ ਜਿਲਾ ਮੈਜਿਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲੇ ਵਿੱਚ ਜਨਤਕ ਥਾਵਾਂ ‘ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ/ਜਲਣਸ਼ੀਲ ਵਸਤਾਂ, ਤੇਜ ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤਿ੍ਰਸ਼ੂਲ ਅਤੇ ਲਾਇਸੰਸੀ ਹਥਿਆਰ ਆਦਿ ਸ਼ਾਮਲ ਹਨ ਚੁੱਕ ਕੇ ਲਿਜਾਣ ‘ਤੇ ਜਿਥੇ ਪਾਬੰਦੀ ਲਗਾ ਦਿੱਤੀ ਹੈ, ਉਥੇ ਅਸਲੇ ਦੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ ਵੀ ਦਿੱਤਾ ਹੈ।ਉਨਾਂ ਦੱਸਿਆ ਹੈ ਕਿ ਇਹ ਹੁਕਮ ਆਰਮੀ, ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾ-ਵਰਦੀ ਪੁਲਿਸ ਕਰਮਚਾਰੀਆਂ ਆਦਿ ‘ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ ਤੁਰੰਤ ਲਾਗੂ ਹੋ ਕੇ 29 ਅਗਸਤ 2017 ਤੱਕ ਲਾਗੂ ਰਹਿਗਾ।ਇਸੇ ਤਰਾਂ ਇੱਕ ਹੋਰ ਹੁਕਮ ਰਾਹੀਂ ਜਿਲਾ ਪਠਾਨਕੋਟ ਦੀ ਹਦੂਦ ਅੰਦਰ ਕਿਸੇ ਵੀ ਤਰਾਂ ਦੇ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਤੋਂ ਇਲਾਵਾ ਪੈਟਰੋਲ ਅਤੇ ਡੀਜਲ ਖੁੱਲਾ (ਬੋਤਲ, ਕੈਨ, ਬਰਤਨ ਆਦਿ ਵਿੱਚ) ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਵੀ ਤੁਰੰਤ ਲਾਗੂ ਹੋ ਕੇ 29 ਅਗਸਤ 2017 ਤੱਕ ਲਾਗੂ ਰਹਿਗਾ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media