ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ
ਬਾਅਦ ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਥਾਵਾਂ `ਤੇ ਡੇਰਾ ਪ੍ਰੇਮੀਆਂ ਵਲੋਂ ਭੜਕਾਈ ਗਈ ਹਿੰਸਾ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਖੇਤਰ ਦੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਲੋਟ ਆਦਿ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ।ਉਨਾਂ ਨੇ ਕਿਹਾ ਡੇਰਾ ਸਮੱਰਥਕਾਂ ਵਲੋਂ ਕੀਤੇ ਗਏ ਨੁਕਸਾਨ ਨੂੰ ਡੇਰੇ ਤੋਂ ਵਸੂਲਿਆ ਜਾਣਾ ਚਾਹੀਦਾ ਹੈ।ਇਸੇ ਦੌਰਾਨ ਸੁਰੱਖਿਆ ਵਜੋਂ ਮਾਲਵਾ ਖੇਤਰ ਦੇ ਵਿਦਿਅਕ ਅਦਾਰੇ ਬੰਦ ਰੱਖੇ ਜਾਣਗੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵੀ 28 ਅਗਸਤ ਨੂੰ ਛੁੱਟੀ ਦਾ ਐਲਾਨ ਕਰ ਦਿਤਾ ਹੈ। ਜਿਕਰਯੋਗ ਹੈ ਕਿ ਅੱਜ 28 ਅਗਸਤ ਨੂੰ ਹਰਿਆਣਾ ਦੇ ਰੋਹਤਕ ਦੀ ਜੇਲ `ਚ ਲੱਗਣ ਵਾਲੀ ਸੀ.ਬੀ.ਆਈ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਦੀ ਕਾਰਵਾਈ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਇਹ ਫੈਸਲਾ ਕੀਤਾ ਗਿਆ ਹੈ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media