Tuesday, August 11, 2026

ਪੰਜਾਬ `ਚ ਹਰ ਘਰ ਪਖਾਨਾ ਟੀਚਾ 31 ਦਸੰਬਰ ਤੱਕ ਪੂਰਾ ਕਰ ਲਿਆ ਜਾਵੇਗਾ – ਤ੍ਰਿਪਤ ਬਾਜਵਾ

Tripat Bajwaਕਾਦੀਆਂ (ਬਟਾਲਾ), 27 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਹਰ ਘਰ ਪਖਾਨਾ ਮੁਹੱਈਆ ਕਰਵਾਉਣ ਦਾ ਟੀਚਾ ਇਸ ਸਾਲ 31 ਦਸੰਬਰ ਤੱਕ ਪ੍ਰਾਪਤ ਕਰ ਲਿਆ ਜਾਵੇਗਾ ਅਤੇ ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ।ਇਹ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਕਾਦੀਆਂ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।ਉਨਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਕੰਮ ਨੂੰ 100 ਫੀਸਦੀ ਨੇਪਰੇ ਚਾੜਨ ਲਈ ਹੇਠਲੇ ਪੱਧਰ ‘ਤੇ ਨਿਗਰਾਨੀ ਕੀਤੀ ਜਾਵੇ ਅਤੇ ਹਰ ਸਬੰਧਤ ਅਧਿਕਾਰੀ ਤੋਂ ਪ੍ਰਗਤੀ ਰਿਪੋਰਟ ਲਈ ਜਾਵੇ।
ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਰਕਾਰੀ ਪੈਸੇ/ਗ੍ਰਾਂਟਾ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕੀਤੀ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਪੈਸੇ ਦੀ ਦੁਰਵਰਤੋਂ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਕੰਮ ਦੀ ਕੁਆਲਟੀ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਅਤੇ ਕੁਤਾਹੀ ਕਰਨ ਵਾਲਿਆਂ ਦੇ ਖਿਲਾਫ ਪੂਰੀ ਸਖਤੀ ਵਰਤੀ ਜਾਵੇਗੀ।ਬਾਜਵਾ ਨੇ ਕਿਹਾ ਕਿ ਬੰਦ ਪਏ ਪਏ ਆਰ.ਓ ਸਿਸਟਮਾਂ ਨੂੰ ਠੀਕ ਕਰਵਾ ਕੇ ਚਾਲੂ ਕਰਨ ਦੀ ਹਦਾਇਤਾਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ ਤਾਂ ਜੋ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਮਿਲ ਸਕੇ।ਬਾਜਵਾ ਨੇ ਕਿਹਾ ਕਿ ਪਾਣੀ ਵਾਲੀਆਂ ਟੈਂਕੀਆਂ ਦੇ ਪੰਪਾਂ ਨੂੰ ਚਲਾਉਣ ਲਈ ਕੀਤੀ ਜਾਂਦੀ ਕੁਲੈਕਸ਼ਨ ਦੀ ਰਸੀਦ ਪੈਸੇ ਦੇਣ ਵਾਲੇ ਨੂੰ ਦੇਣੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਦੇਣ ਦੇ ਨਾਲ ਇਕੱਤਰ ਕੀਤੇ ਗਏ ਪੈਸੇ ਨੂੰ ਪਾਰਦਰਸ਼ੀ ਢੰਗ ਨਾਲ ਖਰਚਣ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਬਾਜਵਾ ਨੇ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਪਾਣੀ ਬਹੁਤ ਹੀ ਅਨਮੋਲ ਦਾਤ ਹੈ ਅਤੇ ਇਸਦਾ ਸੋਮਾ ਸੀਮਤ ਹੈ, ਇਸ ਲਈ ਪਾਣੀ ਦੀ ਵਰਤੋਂ ਬਹੁਤ ਸੰਜਮ ਨਾਲ ਕੀਤੀ ਜਾਵੇ।ਉਨਾਂ ਕਿਹਾ ਕਿ ਜਲ ਸਪਲਾਈ ਵਿਭਾਗ ਨੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਇੱਕ ਸ਼ਿਕਾਇਤ ਨਿਵਾਰਨ ਕੇਂਦਰ ਸਥਾਪਤ ਕੀਤਾ ਹੈ ਜਿਸ ਦਾ ਟੋਲ ਫ੍ਰੀ ਨੰਬਰ 18001802468 ਹੈ।ਉਨਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੀ ਸ਼ਿਕਾਇਤ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਸ਼ਿਕਾਇਤ ਵਿਭਾਗ ਦੇ ਟੋਲ ਫ੍ਰੀ ਨੰਬਰ ‘ਤੇ ਕੀਤੀ ਜਾ ਸਕਦੀ ਹੈ।ਇਸ ਮੌਕੇ ਉਨਾਂ ਨਾਲ ਰਵੀਨੰਦਰ ਸਿੰਘ ਬਾਜਵਾ, ਸੁਖਦੇਵ ਸਿੰਘ ਘਸੀਟਪੁਰ, ਬਲਵਿੰਦਰ ਸਿੰਘ ਭਾਲੋਵਾਲੀ, ਸਰਪੰਚ ਬਖਤਾਵਰ ਸਿੰਘ, ਬਲਜੀਤ ਸਿੰਘ ਦਮੋਦਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply