ਚੌਂਕ ਮਹਿਤਾ, 27 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਚੌਂਕ ਮਹਿਤਾ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਅਤੇ ਸੰਗਤਾਂ ਵਲੋ ਪਾਲਕੀ ਸਾਹਿਬ ਨੂੰ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ।ਨਗਰ ਕੀਰਤਨ ਦਾ ਚੌਂਕ ਮਹਿਤਾ ਦੇ ਚੌਰਾਹੇ ਤੇ ਪਹੁੰਚਣ ਤੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਡਾ. ਪਰਮਜੀਤ ਸਿੰਘ ਸੰਧੂ, ਕਰਮਜੀਤ ਸਿੰਘ ਲਾਲੀ, ਬਾਬਾ ਸਾਹਿਬ ਸਿੰਘ, ਜਥੇ. ਜਤਿੰਦਰ ਸਿੰਘ ਲੱਧਾਮੰਡਾ, ਰਕੇਸ਼ ਕੁਮਾਰ ਲਾਲਾ ਆਦਿ ਨੇ ਪਾਲਕੀ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਤੇ ਪੰਜ ਪਿਆਰਿਆ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ।ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ ਥਾਂ ਤੇ ਵੱਖ ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media