Monday, June 16, 2025

ਅਨਿਲ ਜੋਸ਼ੀ ਵਲੋਂ ਅੰਮ੍ਰਿਤਸਰ ਨੂੰ ਵਿਰਾਸਤੀ ਯੋਜਨਾ ਵਿਚ ਸ਼ਾਮਿਲ ਕਰਨ ‘ਤੇ ਜੇਤਲੀ ਦਾ ਧੰਨਵਾਦ

ਕਲਕੱਤਾ ਅੰਮ੍ਰਿਤਸਰ ਉਦਯੋਗਿਕ ਕੋਰੀਡੋਰ ਨਾਲ ਮਾਝੇ ਦੇ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ- ਜੋਸ਼ੀ

PPN110704
ਅੰਮ੍ਰਿਤਸਰ, 11  ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਅਤੇ ਡਾਕਟਰੀ ਸਿੱਖਿਆ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵਲੋਂ ਅੰਮ੍ਰਿਤਸਰ ਸ਼ਹਿਰ ਨੂੰ ‘ਵਿਰਾਸਤੀ ਯੋਜਨਾ’ ਵਿਚ ਸ਼ਾਮਿਲ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਇਤਿਹਾਸਕ ਤੇ ਪਵਿੱਤਰ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਇਹ ਅੰਤਰਰਾਸ਼ਟਰੀ ਨਕਸ਼ੇ ‘ਤੇ ਉਭਰ ਆਵੇਗਾ। ਉਨ੍ਹਾਂ ਇਸ ਤੋਂ ਇਲਾਵਾ ਕੋਲਕਾਤਾ ਤੋਂ ਅੰਮ੍ਰਿਤਸਰ ਤੱਕ ਬਣਨ ਵਾਲੇ ਕੌਮੀ ਉਦਯੋਗਿਕ ਕੋਰੀਡੋਰ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਕਿਹਾ ਕਿ ਇਸ ਨਾਲ ਸਾਰੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਆਮ ਬਜਟ ਬਾਰੇ ‘ਤੇ ਆਪਣਾ ਪ੍ਰਤੀਕਰਨ ਦਿੰਦੇ ਸ੍ਰੀ ਜੋਸ਼ੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਪਹਿਲਾਂ ਕਦੇ ਵੀ ਅਜਿਹੇ ਵੱਡੇ ਪ੍ਰਾਜੈਕਟਾਂ ਵਿਚ ਸ਼ਾਮਿਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਵਿੱਤ ਮੰਤਰੀ ਦੇ ਰਿਣੀ ਹਾਂ, ਜਿਨ੍ਹਾਂ ਅੰਮ੍ਰਿਤਸਰ ਦੀ ਇਤਿਹਾਸਕ ਮਹੱਤਤਾ ਨੂੰ ਪਛਾਣਦਿਆਂ ਇਸਨੂੰ 500 ਕਰੋੜ ਵਾਲੀ ‘ਹੈਰੀਟੇਜ਼ ਯੋਜਨਾ’ ਤਹਿਤ ਲਿਆਂਦਾ ਹੈ’। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ 10  ਸਾਲ ਅੰਮ੍ਰਿਤਸਰ ਦੇ ਵਾਸੀ ਪ੍ਰਧਾਨ ਮੰਤਰੀ ਰਹੇ ਹਨ, ਪਰ ਉਨ੍ਹਾਂ ਅੰਮ੍ਰਿਤਸਰ ਲਈ ਅਜਿਹਾ ਕੁੱਝ ਨਹੀਂ ਕੀਤਾ, ਜੋ ਕਿ ਸ੍ਰੀ ਜੇਤਲੀ ਨੇ ਕਰ ਵਿਖਾਇਆ ਹੈ। ਉਨ੍ਹਾਂ ਪੰਜਾਬ ਵਿਚ ਆਈ.ਆਈ. ਐਮ ਦੀ ਸਥਾਪਨਾ ਨੂੰ ਇਕ ਮੀਲ ਪੱਥਰ ਦੱਸਦਿਆਂ ਕਿਹਾ ਕਿ ਸੂਬੇ ਵਿਚ ਅਜਿਹੀ ਵੱਕਾਰੀ ਸੰਸਥਾ ਦੀ ਸਥਾਪਨਾ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ ਅਤੇ ਇਹ ਕੇਂਦਰ ਵੀ ਅੰਮ੍ਰਿਤਸਰ ਵਿਚ ਬਣਨ ਨਾਲ ਅੰਮ੍ਰਿਤਸਰ ਸਿੱਖਿਆ ਕੇਂਦਰ ਵਜੋਂ ਉਭਰੇਗਾ। 

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply