Friday, December 27, 2024

ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ ਵਿਖੇ ਜਨਸੰਖਿਆ ਰੋਕਥਾਮ ਦਿਵਸ ਮਨਾਇਆ 

PPN110706
ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ ਸੱਗੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਡੀ.ਈ.ਓ. ਸੈਕੰਡਰੀ ਦੀ ਪ੍ਰੇਰਣਾ ਸਦਕਾ ਅੱਜ ਜਨਸੰਖਿਆ ਰੋਕਥਾਮ ਦਿਵਸ ਮਨਾਇਆ ਗਿਆ । ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਵੱਧ ਰਹੀ ਅਬਾਦੀ ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਲਈ ਜਨਸੰਖਿਆ ਦੀ ਰੋਕਥਾਮ ਬਹੁਤ ਜਰੂਰੀ ਹੈ।ਇਸ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਪ੍ਰਤੀ ਜਾਗਰੁੱਕ ਕਰੀਏ।ਵੱਧ ਤੋਂ ਵੱਧ ਲੋਕ ਸਿਖਿਅਤ ਹੋਣ ਅਤੇ ਇਸਦੇ ਦੁਸ਼ਪ੍ਰਭਾਵਾਂ ਤੋਂ ਜਾਣੂ ਹੋਣ । ਇਸ ਮੌਕੇ ਤੇ ਸ਼੍ਰੀਮਤੀ ਅਮਰਪਾਲੀ ਅਤੇ ਸ਼੍ਰੀਮਤੀ ਪ੍ਰਵੀਨ ਕੁਮਾਰੀ ਦੀ ਅਗਵਾਈ ਵਿੱਚ ਸਕੂਲ ਦੇ ਬੱਚਿਆਂ ਲਈ ਇੱਕ ਭਾਸ਼ਣ ਪ੍ਰਤੀਯੋਗਤਾ ਅਤੇ ਚਾਰਟ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ । ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਪ੍ਰੋਗਰਾਮ ਦੌਰਾਨ ਸਕੂਲ ਦੇ ਅਧਿਆਪਕ ਸ਼੍ਰੀਮਤੀ ਅਮਰਪਾਲੀ, ਸ੍ਰੀਮਤੀ ਪ੍ਰਵੀਨ ਕੁਮਾਰੀ, ਸ਼੍ਰੀਮਤੀ ਮਨਪ੍ਰੀਤ ਕੌਰ,  ਸ਼੍ਰੀਮਤੀ ਦਲਜਿੰਦਰ ਕੌਰ, ਸ਼੍ਰੀਮਤੀ ਰਾਜ ਕੁਮਾਰੀ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਨਿਰਮਲਜੀਤ ਕੌਰ, ਸ਼੍ਰੀਮਤੀ ਅਨੀਤਾ, ਸ੍ਰ. ਮੁਖਤਿਆਰ ਸਿੰਘ ਅਤੇ ਸਟਾਫ ਮੈਂਬਰ ਹਾਜ਼ਰ ਸਨ।ਸਟੇਜ ਸਕੱਤਰ ਦੀ ਭੁਮਿਕਾ ਸ਼੍ਰੀਮਤੀ ਅਮਰਪਾਲੀ ਨੇ ਬਾਖੂਬੀ ਨਿਭਾਈ ।  

Check Also

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ)- ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਕੁਰਬਾਨੀ ਨੂੰ …

Leave a Reply