Thursday, June 25, 2026

ਡੇਰਾ ਵਿਵਾਦ ਦੇ ਮੱਦੇਨਜ਼ਰ ਪ੍ਰਵਾਸੀ ਪੰਜਾਬੀਆਂ ਨੇ ਹਵਾਈ ਅੱਡੇ ਤੋਂ ਮੰਗੀਆਂ ਸਿੱਧੀਆਂ ਉਡਾਣਾਂ

ਅੰਮਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੀਆਂ ਹਿੰਸਕ ਵਾਰਦਾਤਾਂ ਨੂੰ ਵੇਖਦੇ ਹੋਏ, ਪ੍ਰਵਾਸੀ ਪੰਜਾਬੀਆਂ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਤਰ-Amritsar Airportਰਾਸ਼ਟਰੀ ਹਵਾਈ ਅੱਡਾ, ਅੰਮਿਤਸਰ ਤੋਂ ਯੂਰਪ, ਕੈਨੇਡਾ, ਅਮਰੀਕਾ ਤੇ ਹੋਰਨਾਂ ਮੁਲਕਾਂ ਨੂੰ ਸਿੱਧੀਆਂ ਉਡਾਣਾ ਸ਼ੁਰੂ ਕਰਨ ਦੀ ਪੂਰਜੋਰ ਮੰਗ ਕੀਤੀ ਹੈ।ਜਦੋਂ ਵੀ ਹਰਿਆਣਾ ਵਿਚ ਕੋਈ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਸਰਕਾਰ ਵਲੋਂ ਸੜਕੀ ਅਤੇ ਰੇਲ ਸੇਵਾਵਾਂ ਠੱਪ ਕਰ ਦਿੱਤੀਆਂ ਜਾਂਦੀਆਂ ਹਨ, ਜਿਸ ਨਾਲ ਦਿੱਲੀ ਹਵਾਈ ਅੱਡੇ ਤੋਂ ਪ੍ਰਵਾਸੀਆਂ ਦਾ ਪੰਜਾਬ ਪਹੁੰਚਣਾ ਬੜਾ ਜੋਖਮ ਭਰਿਆ ਹੋ ਜਾਂਦਾ ਹੈ।ਜਾਟ ਅੰਦੋਲਨ ਤੋਂ ਬਾਦ ਹੁਣ ਡੇਰਾ ਸਿਰਸਾ ਦੇ ਮੁਖੀ ਨੂੰ ਸਜ਼ਾ ਸੁਣਾਏ ਜਾਣ ਪਿੱਛੋਂ ਹਿੰਸਕ ਘਟਨਾਵਾਂ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਪੰਜਾਬੀਆਂ ਲਈ ਹਰਿਆਣੇ ਵਿਚੋਂ ਲੰਘਣਾ ਖ਼ਤਰੇ ਤੋਂ ਖਾਲੀ ਨਹੀਂ।ਦਿੱਲੀ ਹਵਾਈ ਅੱਡੇ ਤੋਂ ਆਉਣ ਤੇ ਜਾਣ ਵਾਲੇ ਯਾਤਰੀਆਂ ਵਿਚ 40 % ਦੇ ਕਰੀਬ ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਆਦਿ ਸੂਬਿਆਂ ਤੋਂ ਹੁੰਦੇ ਹਨ।ਇਸ ਲਈ ਲੋੜ ਹੈ ਕਿ ਅੰਮ੍ਰਿਤਸਰ ਤੋਂ ਜਿੱਥੇ ਏਅਰ ਇੰਡੀਆ ਤੇ ਜੈਟ ਏਅਰਵੇਜ਼ ਸਿੱਧੀਆਂ ਅੰਤਰ-ਰਾਸ਼ਟਰੀ ਉਡਾਣਾਂ ਸ਼ੁਰੂ ਕਰਨ, ਉੱਥੇ ਵਿਦੇਸ਼ਾਂ ਦੀਆਂ ਹਵਾਈ ਕੰਪਨੀਆਂ ਜਿਵੇਂ ਐਮੀਰੇਟਸ, ਏਤੀਹਾਦ, ਫਲਾਈ ਦੁਬਈ, ਓਮਾਨ ਏਅਰ, ਟਰਕਿਸ਼ ਤੇ ਹੋਰਨਾਂ ਨੂੰ ਆਗਿਆ ਦਿੱਤੀ ਜਾਵੇ।
ਪ੍ਰਵਾਸੀ ਪੰਜਾਬੀ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਫਲਾਈ ਦੁਬਈ, ਓਮਾਨ ਏਅਰ ਅਤੇ ਕਤਰ ਏਅਰਵੇਜ਼ ਨਾਲ ਗੱਲਬਾਤ ਵੀ ਕੀਤੀ ਹੈ।ਇਹਨਾਂ ਦੀਆਂ ਉਡਾਣਾਂ ਦੁਨੀਆਂ ਦੇ ਬਹੁਤ ਸਾਰੇ ਮੁਲਕਾਂ ਨੂੰ ਜਾਂਦੀਆਂ ਹਨ।ਇਹਨਾਂ ਹਵਾਈ ਕੰਪਨੀਆਂ ਦਾ ਕਹਿਣਾ ਹੈ ਕਿ ਉਹ ਅੰਮ੍ਰਿਤਸਰ ਨੂੰ ਉਡਾਣਾਂ ਸ਼ੁਰੂ ਕਰਨ ਵਾਸਤੇ ਤਿਆਰ ਹਨ ਪਰ ਭਾਰਤ ਨਾਲ ਹਵਾਈ ਸਮਝੋਤੇ ਤਹਿਤ ਉਹ ਦੁਬਈ ਅਤੇ ਮਸਕਟ ਤੋਂ ਅੰਮ੍ਰਿਤਸਰ ਵਾਸਤੇ ਉਡਾਣਾਂ ਨਹੀਂ ਭਰ ਸਕਦੇ।ਦੋਨਾਂ ਮੁਲਕਾਂ ਦੇ ਸਮਝੋਤੇ ਅਨੁਸਾਰ ਉਹਨਾਂ ਦੀਆਂ ਹਰ ਹਫਤੇ ਦੀਆਂ ਸੀਟਾਂ ਵੀ ਪੂਰੀਆਂ ਹੋ ਚੁਕੀਆਂ ਹਨ ਅਤੇ ਭਾਰਤ ਸਰਕਾਰ ਯੂ.ਏ.ਈ ਅਤੇ ਭਾਰਤ ਵਿਚਕਾਰ ਸੀਟਾਂ ਵਧਾਣ ਨੂੰ ਤਿਆਰ ਨਹੀਂ ਹੈ।ਇਹ ਸਭ ਕੁੱਝ ਭਾਰਤ ਦੀਆਂ ਹਵਾਈ ਕੰਪਨੀਆਂ ਦੇ ਦਬਾਅ ਹੇਠ ਕੀਤਾ ਜਾ ਰਿਹਾ ਹੈ।ਇਹੀ ਕਾਰਨ ਕਤਰ ਏਅਰਵੇਜ਼ ਨੇ ਦਿਤਾ ਹੈ ਜੋ ਕਿ ਇਥੋਂ ਇਕ ਹੋਰ ਉਡਾਣ ਸ਼ੁਰੂ ਕਰਨ ਨੂੰ ਤਿਆਰ ਹੈ ਪਰ ਭਾਰਤ ਸਰਕਾਰ ਉਹਨਾਂ ਨੂੰ ਇਜਾਜਤ ਨਹੀਂ ਦੇ ਰਹੀ।
ਇਸ ਸਮੇਂ ਅੰਮ੍ਰਿਤਸਰ ਤੋਂ ਤੁਰਕਮੇਨੀਸਤਾਨ, ਉਜ਼ਬੇਕੀਸਤਾਨ, ਸਕੂਟ, ਮਲਿਡੋਂ, ਸਪਾਈਸ ਜੈਟ, ਏਅਰ ਇੰਡੀਆ ਐਕਸਪ੍ਰੈਸ ਤੇ ਕਤਰ ਏਅਰਵੇਜ਼ ਦੀਆਂ ਸਿੱਧੀਆਂ ਉਡਾਣਾਂ ਚੱਲਦੀਆਂ ਹਨ, ਜੋ ਕਿ ਭਰੀਆਂ ਜਾਂਦੀਆਂ ਹਨ।ਮੰਗ ਬਹੁਤ ਜਿਆਦਾ ਹੋਣ ਕਰਕੇ ਪੰਜਾਬੀਆਂ ਨੂੰ ਇਹਨਾਂ ਉਡਾਣਾਂ ਵਿਚ ਸੀਟਾਂ ਨਹੀਂ ਮਿਲਦੀਆਂ ਤੇ ਉਹਨਾਂ ਨੂੰ ਮਜਬੂਰ ਹੋ ਕੇ ਦਿਲੀ ਖੱਜਲ-ਖੁਆਰ ਹੋਣਾ ਪੈਂਦਾ ਹੈ।ਤਰਾਸਦੀ ਇਹ ਹੈ ਕਿ ਪੰਜਾਬ ਤੋਂ ਏਨੀ ਵੱਡੀ ਗਿਣਤੀ ਹੋਣ ਦੇ ਬਾਵਜੂਦ ਵੀ ਏਅਰ ਇੰਡੀਆ ਤੇ ਜੈਟ ਏਅਰਵੇਜ਼ ਇੱਥੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਨੂੰ ਤਿਆਰ ਨਹੀਂ। ਮੰਚ ਵਲੌਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸਿੱਧੀਆਂ ਉਡਾਣਾਂ ਵਾਸਤੇ ਪਾਈ ਲੋਕ ਹਿਤ ਪਟੀਸ਼ਨ ਦੇ ਜਵਾਬ ਵਿਚ ਉਹਨਾਂ ਨੇ ਇਥੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ।ਇਕ ਪਾਸੇ ਭਾਰਤ ਸਰਕਾਰ ਦੂਜੇ ਮੁਲਕਾਂ ਦੀਆਂ ਹਵਾਈ ਕੰਪਨੀਆਂ ਨੂੰ ਆਗਿਆ ਨਹੀਂ ਦੇ ਰਹੀ ਤੇ ਦੂਜੇ ਪਾਸੇ ਜੈਟ ਤੇ ਏਅਰ ਇੰਡੀਆ ਇਥੋਂ ਉਡਾਣਾਂ ਸ਼ੁਰੂ ਨਾ ਕਰਕੇ ਪੰਜਾਬੀਆਂ ਨਾਲ ਸਰਾਸਰ ਧੱਕਾ ਕਰ ਰਹੀਆਂ ਹਨ।
ਮੰਚ ਦੇ ਪ੍ਰਧਾਨ ਕੁਲਵੰਤ ਸਿੰਘ ਅਣਖੀ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਆਪਣੇ ਮਤ-ਭੇਦ ਭੁਲਾ ਕੇ ਸਾਂਝੇ ਤੋਰ ਤੇ ਸਿੱਧੀਆਂ ਉਡਾਣਾਂ ਸ਼ੁਰੂ ਕਰਾਉਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।ਹੈਰਾਨੀ ਵਾਲੀ ਗੱਲ ਹੈ ਕਿ ਇੰਗਲੈਂਡ ਦੇ ਮੈਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਆਪਣੀ ਭਾਰਤੀ ਫੇਰੀ ਦੌਰਾਨ ਸ਼ਹਿਰੀ ਹਵਾਬਾਜੀ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਮਿਲ ਕੇ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆ ਲੰਡਨ ਅਤੇ ਬਰਮਿੰਘਮ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਪਰ ਅਫਸੋਸ ਹੈ ਕਿ ਪੰਜਾਬ ਦੀ ਕਿਸੇ ਵੀ ਰਾਜਨੀਤਕ ਪਾਰਟੀ ਦੇ ਏਜੰਡੇ `ਤੇ ਇਹ ਹਵਾਈ ਅੱਡਾ ਨਹੀਂ ਹੈ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply