Monday, September 28, 2026

ਜਿਲਾ ਪ੍ਰਸ਼ਾਸਨ ਨੇ ਹਿੰਸਕ ਘਟਨਾਵਾਂ ਦੇ ਨੁਕਸਾਨ ਦੇ ਦਾਅਵੇ ਲਈ ਸਮਾਂ ਤਿੰਨ ਤੱਕ ਵਧਾਇਆ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸਾਸ਼ਨ  Kamaldeep Sanghaਵਲੋਂ 25 ਅਗਸਤ 2017 ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ ਆਏ ਅਦਾਲਤੀ ਫੈਸਲੇ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿਚ ਹੋਏ ਨੁਕਸਾਨ ਸਬੰਧੀ ਦਾਅਵੇ ਅਤੇ ਅਰਜ਼ੀਆਂ ਲੈਣ ਦੀ ਮਿਤੀ ਵਿਚ 3 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ, ਸੰਸਥਾ, ਅਦਾਰਾ ਜਾਂ ਕੰਪਨੀ, ਜਿਸ ਦਾ ਕੋਈ ਵੀ ਨੁਕਸਾਨ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ ਆਏ ਅਦਾਲਤੀ ਫੈਸਲੇ ਤੋਂ ਬਾਅਦ 25 ਅਗਸਤ ਜਾਂ ਉਸ ਤੋਂ ਬਾਅਦ ਹੋਈਆਂ ਹਿੰਸਕ ਘਟਨਾਂਵਾਂ ਦੌਰਾਨ ਹੋਇਆ ਹੋਵੇ ਤਾਂ ਉਹ ਇਸ ਸਬੰਧੀ ਆਪਣੇ ਕਲੇਮ ਦੀ ਅਰਜ਼ੀ ਪੂਰੇ ਵੇਰਵਿਆਂ ਸਹਿਤ ਪ੍ਰੋਫਾਰਮੇ ਵਿੱਚ ਭਰ ਕੇ ਸਬੰਧਿਤ ਐਸ.ਡੀ.ਐਮ ਦੇ ਦਫ਼ਤਰ ਵਿਚ 3 ਸਤੰਬਰ ਸ਼ਾਮ 5 ਵਜੇ ਤੱਕ ਦੇ ਸਕਦੇ ਹਨ।
ਉਹਨਾਂ ਦਸਿਆ ਕਿ ਵਧੇਰੇ ਜਾਣਕਾਰੀ ਲਈ ਪ੍ਰਭਾਵਿਤ ਵਿਅਕਤੀ ਆਪਣੀ ਤਹਿਸੀਲ ਦੇ ਐਸ.ਡੀ.ਐਮ ਨਾਲ ਸੰਪਰਕ ਕਰ ਸਕਦਾ ਹੈ।ਇੰਨਾਂ ਵਿਚ ਦਫ਼ਤਰ ਐਸ.ਡੀ.ਐਮ ਅੰਮਿ੍ਰਤਸਰ-1 0183-2226928, ਦਫ਼ਤਰ ਐਸ. ਡੀ. ਐਮ-2-0183-2228303, ਦਫ਼ਤਰ ਐਸ.ਡੀ.ਐਮ ਅਜਨਾਲਾ 01858-221037, ਦਫ਼ਤਰ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ 01853-245510 ਅਤੇ ਦਫ਼ਤਰ ਐਸ.ਡੀ.ਐਮ ਮਜੀਠਾ 0183-2773005, 2773001 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply