Friday, March 20, 2026

ਅੰਮ੍ਰਿਤਸਰ `ਚ ਰਾਸ਼ਟਰੀ ਲੋਕ ਅਦਾਲਤ 9 ਸਤੰਬਰ ਨੂੰ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ legalਅੰਮਿ੍ਤਸਰ ਵੱਲੋਂ 9 ਸਤੰਬਰ 2017 ਨੂੰ ਜ਼ਿਲਾ ਕਚਹਿਰੀਆਂ, ਅੰਮਿ੍ਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਕਰਮਜੀਤ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਖ-ਵੱਖ ਕਿਸਮਾਂ ਦੇ ਕੇਸ ਲਗਾਏ ਜਾਣਗੇ ਜਿਨਾਂ ਵਿਚ ਟ੍ਰੈਫਿਕ ਚਲਾਨ, ਨਗਰ ਨਿਗਮ ਦੇ ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਦੇ ਕੇਸ, ਸਰਵਿਸ ਮਾਮਲਿਆਂ ਦੇ ਕੇਸ, ਬੈਂਕਾਂ ਦੇ ਮਾਮਲੇ, ਮੋਟਰ ਐਕਸੀਡੈਂਟ ਦੇ ਕੇਸ, ਜੰਗਲਾਤ ਮਹਿਕਮੇ ਦੇ ਕੇਸ, ਰੇਲਵੇ ਦੇ ਕੇਸਾਂ ਤੋਂ ਇਲਾਵਾ ਹਰੇਕ ਤਰਾਂ ਦੇ ਸਿਵਲ ਕੇਸ ਸ਼ਾਮਿਲ ਹਨ।
ਅੱਜ ਲੋਕ ਅਦਾਲਤ ਤੋਂ ਇਲਾਵਾ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਮੀਟਿੰਗ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਕੇਸਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਹੈ। ਅੱਜ ਦੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਐਸ.ਐਸ ਧਾਲੀਵਾਲ, ਸੈਕਟਰੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਮੋਨਿਕਾ ਸ਼ਰਮਾ, ਮੈਡਮ ਰਵੀਇੰਦਰ ਕੌਰ ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ, ਅਮਿਤ ਮਲਹਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਜਿਲਾ ਅਟਾਰਨੀ ਸਲਵਾਨ, ਪ੍ਰਦੀਪ ਸੈਨੀ ਪ੍ਰਧਾਨ ਬਾਰ ਐਸੋਸਿਏਸ਼ਨ, ਏ.ਡੀ.ਸੀ.ਪੀ ਸਿਟੀ ਪਰਮਜੀਤ ਸਿੰਘ, ਐਸ.ਪੀ ਹਰਪਾਲ ਸਿੰਘ, ਜੇਲ ਸੁਪਰਡੈਂਟ ਅੰਮਿ੍ਰਤਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਜਿਲਾ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ।ਉਨਾਂ ਕਿਹਾ ਕਿ ਇਸ ਲੋਕ ਅਦਾਲਤ ਵਿਚ ਫ਼ੈਸਲੇ ਹੋਣ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਦੋਵੇਂ ਬਚਾਏ ਜਾ ਸਕਦੇ ਹਨ।ਲੋਕ ਅਦਾਲਤਾਂ ਦੇ ਲਾਭ ਦੱਸਦਿਆਂ ਉਨਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਤੁਰੰਤ ਅਤੇ ਸਸਤਾ ਨਿਆਂ ਮਿਲਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ ਕਿਤੇ ਅਪੀਲ ਵੀ ਕੀਤੀ ਨਹੀਂ ਜਾ ਸਕਦੀ।ਉਨਾਂ ਕਿਹਾ ਕਿ ਲੋਕ ਅਦਾਲਤ ਵਿਚ ਫੈਸਲੇ ਆਪਸੀ ਸਹਿਮਤੀ ਨਾਲ ਹੁੰਦੇ ਹਨ।ਇਸ ਤੋਂ ਇਲਾਵਾ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੰੁਦਾ ਹੈ ਅਤੇ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply