ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਸੈਮੀਨਾਰ ਆਯੋਜਿਤ ਕੀਤਾ ਗਿਆ।ਇਸ ਸੈਮੀਨਾਰ ਦਾ ਮੰਤਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣਾ ਸੀ।ਸੈਮੀਨਾਰ ’ਚ ਮੁੱਖ ਬੁਲਾਰੇ ਕਮਲ ਭਾਟੀਆ, ਐਡਵੋਕੇਟ ਸੌਰਵ ਅਗਰਵਾਲ, ਸ੍ਰੀਮਤੀ ਰਮਿੰਦਰ ਕੌਰ ਅਤੇ ਸ੍ਰੀਮਤੀ ਕੁਲਦੀਪ ਕੌਰ ਮੈਂਬਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਅੰਮ੍ਰਿਤਸਰ ਸਨ।
ਇਸ ਤੋਂ ਪਹਿਲਾਂ ਪ੍ਰਿੰ: ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀਅਜ਼ ਐਕਟ, 1987 ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਐਕਟ ਅਧੀਨ ਵੱਖ-ਵੱਖ ਅਥਾਰਟੀਅਸ ਜਿਵੇਂ ਕਿ ਨੈਸ਼ਨਲ ਲੀਗਲ ਸਰਵਸਿਸ ਅਥਾਰਟੀ ਅਤੇ ਸਬ ਡਵਿਜਨਲ ਅਥਾਰਟੀਸ ਦਾ ਉਪਬੰਦ ਹੈ ਜੋ ਵੱਖ-ਵੱਖ ਪੱਧਰ ’ਤੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀਆਂ ਹਨ।ਉਨ੍ਹਾਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 39- ਏ ਅਤੇ ਸੁਪਰੀਮ ਕੋਰਟ ਦੇ ਫ਼ੈਸਲਿਆਂ ’ਚ ਵੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਬਾਰੇ ਆਦੇਸ਼ ਦਿੱਤੇ ਗਏ ਹਨ।
ਕਮਲ ਵਾਲੀਆ ਨੇ ਵਿਦਿਆਰਥੀਆਂ ਨੂੰ ਪੈਰਾ-ਲੀਗਲ ਵਲੰਟੀਅਰਜ਼ ਦੇ ਕੰਮਾਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂੰ ਕਰਵਾਇਆ।ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜੀਕ੍ਰਿਤ ਉਸਾਰੀ ਕਾਮਿਆਂ ਦੀ ਭਲਾਈ ਲਈ ਪੰਜਾਬ ਬਿਲਡਿੰਗ ਐਂਡ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਕਿਰਤ ਭਲਾਈ ਸਕੀਮਾਂ ਤੋਂ ਵੀ ਜਾਣੂੰ ਕਰਵਾਇਆ।
ਇਸ ਉਪੰਰਤ ਐਡਵੋਕੇਟ ਸੌਰਵ ਅਗਰਵਾਲ ਨੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਢੰਗਾਂ ਬਾਰੇ ਦੱਸਿਆ ਤਾਂ ਜੋ ਗਰੀਬ ਵਰਗ ਜਿੰਨ੍ਹਾਂ ਦੀ ਸਲਾਨਾ ਆਮਦਨ 1,50,000/- ਰੁਪੈ ਤਂੋ ਘੱਟ ਹੈ, ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਸਕੇ।ਇਸ ਉਪੰਰਤ ਸ੍ਰੀਮਤੀ ਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰੇਰਿਤ ਕੀਤਾ।
ਪ੍ਰਿੰ: ਡਾ. ਜਸਪਾਲ ਸਿੰਘ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਸੈਮੀਨਾਰਾਂ ਦਾ ਆਯੋਜਨ ਕਰਦੇ ਰਹਿਣਗੇ।ਸੈਮੀਨਾਰ ਦੇ ਅੰਤ ’ਚ ਡਾ. ਸ਼ਮਸ਼ੇਰ ਸਿੰਘ, ਸੀਨੀਅਰ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ ਨੇ ਸੈਮੀਨਾਰ ਮੌਕੇ ਪੁੱਜੇ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਰਮਨਦੀਪ ਕੌਰ, ਪ੍ਰੋ. ਸੀਮਾ ਰਾਣੀ, ਪ੍ਰੋ. ਨਤਾਸ਼ਾ ਮਹਾਜਨ, ਪ੍ਰੋ. ਪੂਜਾ ਸਲਵਾਨ, ਪ੍ਰੋ. ਖਿੰਤਨਪ੍ਰੀਤ ਕੌਰ ਆਦਿ ਕਾਲਜ ਦੇ ਬਾਕੀ ਸਟਾਫ਼ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media