Thursday, March 26, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ‘ਆਰੰਭਿਕ ਅਰਦਾਸ ਦਿਵਸ’

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਅਮੀਰ ਵਿਰਸੇ ਨੂੰ ਕਾਇਮ PPN2808201708ਰੱਖਦਿਆਂ ਅਤੇ ਗੁਰਬਾਣੀ ਦੇ ਕਥਨ ਅਨੁਸਾਰ ਸੈਸ਼ਨ 2017-18 ਦੀ ਕਾਮਯਾਬੀ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਆਰੰਭਿਕ ਅਰਦਾਸ ਦਿਵਸ’ ਮਨਾਇਆ ਗਿਆ।ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਅਰਦਾਸ ਦਿਵਸ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ।ਜਿਸ ਉਪਰੰਤ ਬਲਬੀਰ ਸਿੰਘ ਪਾਰਸ ਦੇ ਢਾਡੀ ਜੱਥੇ (ਢੱਡੇ) ਨੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਆਪਣੇ ਕੀਮਤੀ ਵਿਚਾਰ ਕਵੀਸ਼ਰੀ ਦੇ ਰੂਪ ’ਚ ਵਿਦਿਆਰਥੀਆਂ ਨਾਲ ਸਾਂਝੇ ਕੀਤੇ।ਉਪਰੰਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਸੰਗਤਾਂ ਨੂੰ ਰਸਭਿੰਨੇ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ ਗਿਆ। ਸੰਗਤਾਂ ਨੇ ਪਾਠ, ਕਵੀਸ਼ਰੀ ਅਤੇ ਕੀਰਤਨ ਦਾ ਭਰਪੂਰ ਆਨੰਦ ਮਾਣਿਆ।
ਮੁੱਖ ਮਹਿਮਾਨ ਹੇਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆ ਕਿਹਾ ਕਿ ਕੁਝ ਸਮੇਂ ਪਹਿਲਾਂ ਗਵਰਨਿੰਗ ਕੌਂਸਲ ਵੱਲੋਂ ਚਵਿੰਡਾ ਦੇਵੀ ਇਲਾਕੇ ’ਚ ਖ਼ਾਲਸਾ ਕਾਲਜ ਖੋਲ੍ਹਿਆ ਗਿਆ ਸੀ ਜਿਸ ’ਚ ਇਲਾਕੇ ਦੇ ਲੋਕਾਂ ਨੇ ਭਰਪੂਰ ਯੋਗਦਾਨ ਪਾਇਆ।ਇਸ ਸਮੇਂ ਕਾਲਜ ’ਚ ਵੱਧ ਰਹੀ ਵਿਦਿਆਰਥੀਆਂ ਦੀ ਗਿਣਤੀ ਇਲਾਕੇ ਦੇ ਲੋਕਾਂ ਦੇ ਕਾਲਜ ਪ੍ਰਤੀ ਵੱਧ ਰਹੇ ਭਰੋਸੇ ਅਤੇ ਵਿਸ਼ਵਾਸ ਦਾ ਨਤੀਜਾ ਹੈ।ਉਨ੍ਹਾਂ ਨੇ ਕਾਲਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਯੂਨੀਵਰਸਿਟੀ ’ਚ ਆਉਣ ਵਾਲੇ ਚੰਗੇ ਨਤੀਜਿਆਂ ਲਈ ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਲਗਨ ਅਤੇ ਮਿਹਨਤ ਨਾਲ ਅੱਗੇ ਵੱਧ ਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਕਿਹਾ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਵਿਖੇ ਹਰ ਸਾਲ ਵਿਦਿਆਰਥੀਆਂ ਦੀ ਕਾਮਯਾਬੀ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਦਿਵਸ ਕਰਵਾਇਆ ਜਾਂਦਾ ਹੈ ਅਤੇ ਪ੍ਰਮਾਤਮਾ ਦੀ ਅਪਾਰ ਕ੍ਰਿਪਾ ਬਖਸ਼ਿਸ਼ ਸਦਕਾ ਹੀ ਇਹ ਕਾਲਜ ਦਿਨ ਦੁਗਣੀ ਰਾਤ ਚੁਗਣੀ ਤਰੱਕੀ ਵੱਲ ਵੱਧ ਰਿਹਾ ਹੈ।ਕਾਲਜ ਦੇ ਹਰ ਖੇਤਰ ’ਚ ਆ ਰਹੇ ਚੰਗੇ ਨਤੀਜਿਆਂ ਕਰਕੇ ਇਸ ਸਾਲ ਕਾਲਜ ’ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ’ਚ ਵਾਧਾ ਹੋਇਆ ਹੈ।ਇਹ ਇਲਾਕੇ ਦੇ ਲੋਕਾਂ ਦੀ ਬਦਲਦੀ ਸੋਚ ’ਤੇ ਕਾਲਜ ਉੱਪਰ ਵੱਧਦੇ ਵਿਸ਼ਵਾਸ ਦਾ ਨਤੀਜਾ ਹੈ।ਉਨ੍ਹਾਂ ਨੇ ਸ਼ੈਸਨ 2016-17 ’ਚ ਵੱਖ-ਵੱਖ ਖੇਤਰਾਂ ’ਚ ਕਾਲਜ ਦੀਆਂ ਪ੍ਰਾਪਤੀਆਂ ਨੂੰ ਵੀ ਸਮੂਹ ਸੰਗਤਾਂ ਨਾਲ ਸਾਂਝਿਆਂ ਕੀਤਾ।ਮੁੱਖ ਮਹਿਮਾਨ ਵੱਲੋਂ ਸ਼ੈਸਨ 2016-17 ’ਚ ਪੰਜਾਬ ਬੋਰਡ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਐਸ.ਜੀ.ਪੀ.ਸੀ ਵੱਲੋਂ ਲਏ ਜਾਂਦੇ ਧਾਰਮਿਕ ਇਮਤਿਹਾਨਾਂ ’ਚ ਵਿਸ਼ੇਸ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੇਰ ਅਤੇ ਹੋਰ ਮਹਿਮਾਨਾਂ ਵੱਲੋਂ ਕਾਲਜ ’ਚ 400 ਦੇ ਕਰੀਬ ਛਾਂਦਾਰ ਅਤੇ ਫੁੱਲਦਾਰ ਰੁੱਖ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਲਈ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ।ਇਸ ਮੌਕੇ ਮੰਗਾ ਸਿੰਘ ਸਰਪੰਚ ਚਵਿੰਡਾ ਦੇਵੀ, ਮਲਕੀਤ ਸਿੰਘ ਸਰਪੰਚ ਸ਼ਾਮਨਗਰ, ਡਾ. ਹਰਕੀਰਤ ਸਿੰਘ ਜੈਂਤੀਪੁਰ, ਭੁਪਿੰਦਰ ਸਿੰਘ ਕਲਸੀ, ਮੈਂਬਰ ਪੰਚਾਇਤ ਚਵਿੰਡਾ ਦੇਵੀ, ਮਨਜੀਤ ਸਿੰਘ ਸੋਹੀ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਜ਼ੋਨਲ ਪ੍ਰਧਾਨ ਅੰਮ੍ਰਿਤਸਰ-ਤਰਨ ਤਾਰਨ ਜ਼ੋਨ ਡਾ. ਬਲਜਿੰਦਰ ਸਿੰਘ ਐਡੀਸ਼ਨਲ ਜ਼ੋਨ ਸਕੱਤਰ ਜਸਵੰਤ ਸਿੰਘ ਅਤੇ ਆਫ਼ਿਸ ਸਕੱਤਰ ਵੇਰਕਾ ਖੇਤਰ ਜੋਗਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ।ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵਰਤਿਆ।ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਅਰਦਾਸ ਦਿਵਸ ਸਬੰਧੀ ਪੂਰੀ ਸ਼ਰਧਾ ਨਾਲ ਸੇਵਾ ਨਿਭਾਅ ਕੇ ਪ੍ਰੋਗਰਾਮ ਨੂੰ ਸਫਲ ਬਣਾਉਣ ’ਚ ਆਪਣਾ ਯੋਗਦਾਨ ਪਾਇਆ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply