ਜੰਡਿਆਲਾ ਗੁਰੂ, 28 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਐਸ.ਏ ਜੈਨ ਸਕੂਲ ਨਵੀ ਆਬਾਦੀ ਵਿਚ ਨੂਰਮਹਿਲੀਏ ਆਸ਼ੂਤੋਸ਼ ਦੇ ਡੇਰੇ ਨਾਲ ਸਬੰਧਤ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ 29 ਅਗਸਤ ਤੋਂ 2 ਸਤੰਬਰ ਤੱਕ ਰੋਜ਼ਾਨਾ ਸ਼ਾਮ ਨੂੰ 7.00 ਵਜੇ ਤੋਂ 9.30 ਵਜੇ ਤੱਕ ਕਰਵਾਏ ਜਾ ਰਹੇ ਸਮਾਗਮ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।ਸੰਸਥਾਨ ਵਲੋਂ ਸ਼ਹਿਰ ਵਿਚ ਵੰਡੇ ਗਏ ਕਾਰਡਾਂ ਅਨੁਸਾਰ ਸਾਧਵੀ ਗਰਿਮਾ ਭਾਰਤੀ ਵਲੋਂ ਕਥਾ ਕੀਤੀ ਜਾਵੇਗੀ।ਉਧਰ ਮਿਲੀ ਜਾਣਕਾਰੀ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ `ਤੇ ਪਹਿਰਾ ਦਿੰਦੇ ਹੋਏ ਕੁੱਝ ਸਿੱਖ ਜਥੇਬੰਦੀਆਂ ਵਲੋਂ ਇਸ ਪ੍ਰੋਗਰਾਮ ਤੇ ਤਿੱਖੀ ਨਜ਼ਰ ਵੀ ਰੱਖੀ ਜਾ ਰਹੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਮੁੱਛਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਦੱਸਿਆ ਹੈ ਕਿ ਉਹ ਕਿਸੇ ਵੀ ਕੀਮਤ `ਤੇ ਇਹ ਸਮਾਗਮ ਨਹੀਂ ਹੋਣ ਦੇਣਗੇ ਇਸ ਸਬੰਧੀ ਕਾਰਡ ਉਪਰ ਛਾਪੇੇ ਗਏ ਨੰਬਰ `ਤੇ ਸੰਪਰਕ ਕੀਤਾ ਗਿਆ ਤਾਂ ਸੁਰਿੰਦਰ ਬਬਲਾ ਨਾਮਕ ਵਿਅਕਤੀ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਹੀ ਫੈਸਲਾ ਲਿਆ ਜਾਵੇਗਾ ਕਿ ਸਮਾਗਮ ਹੋਣਾ ਹੈ ਕਿ ਨਹੀਂ ?
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media