ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ ਪਠਾਨਕੋਟ
ਦਾ ਦੌਰਾ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਬ-ਜੇਲ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਬੰਦੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦੇ ਤਰੀਕੇ ਬਾਰੇ ਦੱਸਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media