ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਦੇ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਖੇਡ
ਦਿਵਸ `ਤੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਇਹ ਖੇਡ ਦਿਵਸ ਹਾਕੀ ਦੇ ਮਹਾਨ ਬਾਦਸ਼ਾਹ ਮੇਜਰ ਧਿਆਨ ਚੰਦ ਦੀ ਵਰ੍ਹੇ ਗੰਢ ਨੂੰ ਸਮਰਪਿਤ ਕੀਤਾ ਜਾਂਦਾ ਹੈ।ਇਸ ਮੌਕੇ `ਤੇ ਵਿਦਿਆਰਥੀਆਂ ਨੇ ਮਹਾਨ ਖਿਡਾਰੀ ਨੂੰ ਯਾਦ ਕਰਦੇ ਹੋਏ ਪ੍ਰੇਰਨਾ ਪੂਰਵਕ ਕੰਮ ਕਰਨ ਦੀ ਸਹੁੰ ਚੁੱਕੀ।ਉਨ੍ਹਾਂ ਨੇ ਖੇਡਾਂ ਦੀ ਜੀਵਨ ਵਿੱਚ ਮਹੱਤਤਾ ਦੱਸਦੇ ਹੋਏ ਕਿਹਾ ਕਿ ਖੇਡਾਂ ਸਾਡੇ ਜੀਵਨ ਨੂੰ ਚੁਸਤ ਤੇ ਤੰਦਰੁਸਤ ਬਣਾਈ ਰੱਖਣ ਵਿੱਚ ਮਦਦ ਕਰਦੀਆਂ ਹਨ।ਉਨ੍ਹਾਂ ਨੇ ਇਹ ਵੀ ਜਿ਼ਕਰ ਕੀਤਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਵਿਅਕਤੀ ਬਹੁਤ ਹੀ ਜੋਸ਼ੀਲਾ ਤਾਜ਼ਾ ਤੇ ਊਰਜਾ ਭਰਪੂਰ ਮਹਿਸੂਸ ਕਰਦਾ ਹੈ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਇਸ ਦਿਨ `ਤੇ ਕੀਤੇ ਗਏ ਇਸ ਪ੍ਰਕਾਰ ਦੇ ਯਤਨਾਂ ਲਈ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਾਨੂੰ ਧਿਆਨ ਚੰਦ ਵਰਗੇ ਮਹਾਨ ਨਾਇਕ ਨੂੰ ਆਪਣਾ ਆਦਰਸ਼ ਬਣਾਉਣਾ ਚਾਹੀਦਾ ਹੈ।ਭਾਰਤੀ ਸਭਿਆਚਾਰ ਤੇ ਸੰਸਕ੍ਰਿਤੀ ਨੂੰ ਇਸ ਮਹਾਨ ਦਿਨ ਨੂੰ ਮਨਾਉਂਦੇ ਹੋਏ ਮਾਣ ਮਹਿਸੂਸ ਕਰਨਾ ਚਾਹੀਦਾ ਹੈ।ਸਕੂਲ ਦੀ ਮੁੱਖ ਅਧਿਆਪਕਾ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਖੇਡ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਇਹ ਵੀ ਕਿਹਾ ਕਿ ਖੇਡਾਂ ਸਾਡੇ ਅੰਦਰ ਸੱਚਾਈ, ਇਮਾਨਦਾਰੀ, ਸਹਿਯੋਗ ਤੇ ਏਕਤਾ ਵਰਗੇ ਨੈਤਿਕ ਮੁੱਲਾਂ ਨੂੰ ਉਜਾਗਰ ਕਰਦੀਆਂ ਹਨ।ਉਨ੍ਹਾਂ ਨੇ ਕਿਹਾ ਕਿ ਇਹ ਇੱਕ ਅਜਿਹਾ ਮਹਾਨ ਖਿਡਾਰੀ ਸੀ ਜਿਸ ਨੇ ਦੂਜੇ ਦੇਸ਼ਾਂ ਲਈ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media