Sunday, August 9, 2026

ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ ਦੀ ਵਰਖਾ ਤੋਂ ਪੈਦਾ ਹੋਈ ਸਥਿਤੀ ਨੂੰ ਦੇਖਦਿਆਂ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 30 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ  ਦੇਵੇਂਦਰ ਫੜਨਵੀਸ ਨਾਲ ਮੁੰਬਈ ਅਤੇModi Pib ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹੋਈ ਲਗਾਤਾਰ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਸਰਕਾਰ ਨੂੰ ਕੇਂਦਰ ਤੋਂ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ।
ਪ੍ਰਧਾਨ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁੰਬਈ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਲਗਾਤਾਰ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਗੱਲਬਾਤ ਕੀਤੀ।ਕੇਂਦਰ ਨੇ ਮਹਾਰਾਸ਼ਟਰ ਸਰਕਾਰ ਨੂੰ ਇਸ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।ਮੁੰਬਈ ਅਤੇ ਇਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਰੱਖਿਅਤ ਰਹਿਣ ਅਤੇ ਹਰ ਤਰ੍ਹਾਂ ਦੀ ਜ਼ਰੂਰੀ ਸਾਵਧਾਨੀ ਵਰਤਣ ਦੀ ਤਾਕੀਦ ਕੀਤੀ।“

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply