ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਿਲੇਨੀਅਮ ਚੈਲੇਂਜ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਇਸ ਵਿੱਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਮਿਲੇਨੀਅਮ ਸਕੂਲ ਵਲੋਂ ਅਯੋਜਿਤ ਵੱਖ-ਵੱਖ ਇਹਨਾਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਸ਼ਣ ਪ੍ਰਤੀਯੋਗਤਾ ਤੇ ਪਾਵਰ ਪੁਆਇੰਟ ਪ੍ਰਦਰਸ਼ਨ ਵਿੱਚ ਸਮਰੱਥ ਬੇਰੀ ਜਮਾਤ ਸਤਵੀਂ ਤੇ ਭਵਿਸ਼ਯ ਜਮਾਤ ਅੱਠਵੀਂ ਨੂੰ ਪਹਿਲਾ ਇਨਾਮ ਮਿਲਿਆ।ਕਵਿਤਾ ਉਚਾਰਨ ਪ੍ਰਤੀਯੋਗਤਾ ਵਿੱਚ ਰੁਦਰਾਨੀ ਮੋਹਿੰਦਰੂ ਜਮਾਤ ਪੰਜਵੀਂ ਨੇ ਦੂਜਾ ਇਨਾਮ ਪ੍ਰਾਪਤ ਕੀਤਾ।ਜੱਜ ਸਹਿਬਾਨ ਨੇ ਵਿਦਿਆਰਥੀਆਂ ਦੀ ਯੋਗਤਾ ਤੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਇਸ ਪ੍ਰਕਾਰ ਦੀਆਂ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਸਕੂਲ ਦੀ ਮੁੱਖ ਅਧਿਆਪਕਾ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਮਿਹਨਤ ਹਮੇਸ਼ਾਂ ਰੰਗ ਲਿਆਉਂਦੀ ਹੈ।ਜੋ ਵਿਦਿਆਰਥੀ ਮਿਹਨਤ ਕਰਦੇ ਹਨ ਉਨ੍ਹਾਂ ਦੀ ਪ੍ਰਤਿਭਾ ਹਮੇਸ਼ਾਂ ਨਿਖਰ ਕੇ ਬਾਹਰ ਆਉਂਦੀ ਹੈ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …