Wednesday, January 15, 2025

ਦਿੱਲੀ ਕਮੇਟੀ ਵਫ਼ਦ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰੰਘ ਨਾਲ ਗੁ. ਡਾਂਗਮਾਰ ਸਾਹਿਬ ਬਾਰੇ ਕੀਤੀ ਮੁਲਾਕਾਤ

ਨਵੀਂ ਦਿੱਲੀ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸਿਕਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇੱਕ PPN3008201707ਵਫ਼ਦ ਨੇ ਦੂਜੀ ਵਾਰ ਪ੍ਰਧਾਨ ਮੰਤਰੀ ਦਫ਼ਤਰ ਦੇ ਰਾਜਮੰਤਰੀ ਡਾ. ਜਿਤੇਂਦਰ ਸਿੰੰਘ ਨਾਲ ਮੁਲਾਕਾਤ ਕੀਤੀ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਆਰ.ਪੀ ਸਿੰਘ ਦੀ ਉਤਰ ਪੂਰਬੀ ਸੂਬਿਆਂ ਦੇ ਮਾਮਲਿਆਂ ਦੇ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਸਿੱਕਿਮ ਸਰਕਾਰ ਦੇ ਦਿੱਲੀ ਵਿਖੇ ਰੈਜ਼ੀਡੈਂਟ ਕਮਿਸ਼ਨਰ ਵੀ ਮੌਜੂਦ ਸਨ।
ਜੀ.ਕੇ ਨੇ ਜਿਤੇਂਦਰ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਗੁਰਦੁਆਰਾ ਸਾਹਿਬ ਦੀ ਮੌਜੂਦਾ ਹਾਲਾਤ ਨੂੰ ਬਰਕਰਾਰ ਰੱਖਣ ਦੇ ਦਿੱਤੇ ਗਏ ਫੈਸਲੇ ਦਾ ਹਵਾਲਾ ਦਿੰਦੇ ਹੋਏ ਇਸ ਮਸਲੇ ’ਤੇ ਸਿੱਕਿਮ ਦੇ ਮੁਖਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਕਰਨ ਦੀ ਇੱਛਾ ਪ੍ਰਗਟਾਈ।ਜੀ.ਕੇ ਨੇ ਕਿਹਾ ਕਿ ਸਮੁੰਦਰ ਤਲ ਤੋਂ 17500 ਫੁੱਟ ਦੀ ਉਚਾਈ ’ਤੇ ਸ੍ਰੀ ਗੁਰੂ ਨਾਨਕ ਸਾਹਿਬ ਦੀ ਪਵਿੱਤਰ ਛੋਹ ਪ੍ਰਾਪਤ ਉਕਤ ਗੁਰਦੁਆਰਾ ਸਾਹਿਬ ਨੇੜੇ ਸਿੱਖ ਬੇਸ਼ਕ ਘੱਟ ਰਹਿੰਦੇ ਹਨ ਪਰ ਸੰਸਾਰ ਭਰ ਵਿਚ ਵਸਦੇ ਸਿੱਖਾਂ ਦੀ ਭਾਵਨਾ ਹੈ ਕਿ ਗੁਰਦੁਆਰਾ ਸਾਹਿਬ ਦੀ ਹੋਂਦ ਹਰ ਹਾਲਾਤ ’ਚ ਬਰਕਰਾਰ ਰਹਿਣੀ ਚਾਹੀਦੀ ਹੈ।
ਜੀ.ਕੇ ਨੇ ਕਿਹਾ ਕਿ ਜਿਸ ਪ੍ਰਕਾਰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਸਾਨੂੰ ਸਹੂਲੀਅਤ ਬਖ਼ਸ਼ੀ ਹੈ ਉਸੇ ਤਰ੍ਹਾਂ ਹੀ ਸਿੱਕਿਮ ਸਰਕਾਰ ਨੂੰ ਸਾਡੇ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਕਿਉਂਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਦੇ ਚੀਨ ਬਾਰਡਰ ਦੇ ਨੇੜੇ ਹੋਣ ਕਰਕੇ ਆਮ ਨਾਗਰਿਕਾਂ ਲਈ ਬਿਨਾਂ ਮਨਜੂਰੀ ਉਕਤ ਥਾਂ ’ਤੇ ਜਾਣ ਦੀ ਪਾਬੰਦੀ ਹੈ।ਜੀ.ਕੇ ਨੇ ਇਸ ਮਸਲੇ ’ਤੇ ਸਥਾਨਕ ਲਾਮਾਵਾਂ ਦੇ ਨਾਲ ਹੀ ਦਲਾਈਲਾਮਾ ਦੇ ਨਾਲ ਵੀ ਮੁਲਾਕਾਤ ਕਰਨ ਦੀ ਗੱਲ ਕਹੀ।
ਜੀ.ਕੇ ਨੇ ਸਾਫ਼ ਕਿਹਾ ਕਿ ਇਸ ਮਸਲੇ ਦਾ ਅਸੀਂ ਪੱਕਾ ਹੱਲ ਕੱਢਣਾ ਚਾਹੁੰਦੇ ਹਾਂ ਇਸ ਕਰਕੇ ਮੋਕੇ ’ਤੇ ਜਾ ਕੇ ਸਬੰਧਿਤ ਧਿਰਾਂ ਨਾਲ ਗੱਲਬਾਤ ਕਰਨੀ ਜਰੂਰੀ ਹੈ।ਜੀ.ਕੇ ਨੇ ਜੋਰ ਦੇ ਕੇ ਕਿਹਾ ਕਿ 1991 ’ਚ ਸਿੱਕਮ ਸਰਕਾਰ ਵੱਲੋਂ ਗੁਰੂ ਡਾਂਗਮਾਰ ਝੀਲ ’ਤੇ ਬਣੇ ਧਾਰਮਿਕ ਸਥਾਨਾਂ ਨੂੰ ਸਰਬ ਧਰਮ ਥਾਂ ਵੱਜੋਂ ਦਿੱਤੀ ਗਈ ਮਾਨਤਾ ਦੀ ਕਦਰ ਕਰਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਕਤ ਸਥਾਨ ’ਤੇ ਮੁੜ ਪ੍ਰਕਾਸ਼ ਕਰਨਾ ਚਾਹੀਦਾ ਹੈ, ਕਿਉਂਕਿ ਇਹ ਤਰੀਕਾ ਗੁਰੂ ਨਾਨਕ ਸਾਹਿਬ ਦੇ ਸਾਂਝੀਵਾਲਤਾ ਦੇ ਰਾਹ ’ਤੇ ਤੁਰਨ ਵਰਗਾ ਹੈ।

Check Also

ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ …

Leave a Reply