Wednesday, June 24, 2026

ਜਿਲਾ ਮੈਜਿਸਟਰੇਟ ਨੇ ਹੁੱਕਾ ਬਾਰ ਚਲਾਉਣ ’ਤੇ ਲਗਾਈ ਪਾਬੰਦੀ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਫੌਜਦਾਰੀ ਦੰਡ ਸੰਘਤਾ 1973 ਦੀ Bannedਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਮਿ੍ਰਤਸਰ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲਾ ਮੈਜਿਸਟਰੇਟ ਨੇ ਮਨਾਹੀ ਹੁਕਮ ਦੌਰਾਨ ਦੱਸਿਆ ਕਿ ਦੇਖਣ ’ਚ ਆਇਆ ਹੈ ਕਿ ਹੁੱਕਾ ਬਾਰਾਂ ਵਿੱਚ ਆਮ ਤੌਰ ’ਤੇ ਹੁੱਕਾਬਾਰਾਂ ’ਚ ਵੱਖ-ਵੱਖ ਫਲੇਵਰਾਂ ਦੇ ਨਾਲ ਨਿਕੋਟੀਨ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ।ਜਿਸ ਕਾਰਨ ਕਈ ਤਰਾਂ ਦੀਆਂ ਘਾਤਕ ਬਿਮਾਰੀਆਂ ਵੀ ਹੋ ਸਕਦੀਆਂ ਹਨ।ਇਸ ਤੋਂ ਇਲਾਵਾ ਸਕੂਲਾਂ ਕਾਲਜ ਜਾਣ ਵਾਲੇ ਨਬਾਲਗਾਂ ਨੂੰ ਵੀ ਤੰਬਾਕੂ ਦੀ ਆਦਤ ਪੈ ਸਕਦੀ ਹੈ।ਇਨਾਂ ਸਾਰੀਆਂ ਗੱਲਾਂ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲੇ ਦੇ ਸਾਰੇ ਹੋਟਲਾਂ, ਰਸਟੋਰੈਂਟਾਂ ’ਚ ਹੁੱਕਾਬਾਰ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ ਇਹ ਪਾਬੰਦੀ 19 ਅਕਤੂਬਰ 2017 ਤੱਕ ਲਾਗੂ ਰਹੇਗੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply