ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਓਲਾ ਕੈਬ ਵੱਲੋਂ ਪਲੇਸਮੈਂਟ ਵਿਭਾਗ ਦੇ
ਸਹਿਯੋਗ ਨਾਲ “ਓਲਾ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ” ਵਿਸ਼ੇ ‘ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਓਲਾ ਕੈਬ ਕੰਪਨੀ ਦੇ ਮੈਨੇਜਰ ਜਸਪ੍ਰੀਤ ਸਿੰਘ ਨੇ ਓਲਾ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।ਇਸ ਸੈਮੀਨਾਰ ਵਿਚ ਯੂਨੀਵਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸਾਂ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ, ਇਕਨਾਮਿਕਸ, ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨਿਅਰਿੰਗ ਅਤੇ ਇਲੈਕਟ੍ਰੌਨਿਕਸ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। 
ਇਸ ਤੋਂ ਪਹਿਲਾਂ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ ਡਾ. ਵਿਕਰਮ ਸੰਧੂ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ।ਉਨ੍ਹਾਂ ਐਮ.ਬੀ.ਏ. ਦੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਓਲਾ ਵੱਲੋਂ ਉਪਲਬਧ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਲੈਣ।ਸਹਾਇਕ ਪਲੇਸਮੈਂਟ ਅਫਸਰ ਡਾ. ਅਮਿਤ ਚੋਪੜਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।ਓਲਾ ਭਾਰਤ ਦੀਆਂ ਇੰਟਰਨੈਟ ਸੇਵਾਵਾਂ ਤੋਂ ਚੱਲਣ ਵਾਲੀ ਪ੍ਰਸਿੱਧ ਆਵਾਜਾਈ ਦਾ ਸਾਧਨ ਹੈ, ਜੋ ਕਿ ਕਸਟਮਰ ਅਤੇ ਡਰਾਈਵਰਾਂ ਦਾ ਮੋਬਾਈਲ ਇੰਟਰਨੈਟ ਰਾਹੀਂ ਤਾਲਮੇਲ ਸਥਾਪਿਤ ਕਰਦੀ ਹੈ।ਓਲਾ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਵਿਦਿਆਰਥੀਆਂ ਵੱਲੋਂ ਸ਼ਲਾਘਾ ਕੀਤੀ ਗਈ
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media